ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ (ਬ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ‘ਆਪ’ ਸਰਕਾਰ ਨੂੰ ਆੜੇ ਹੱਥੀਂ ਲੈਂਦਿਆ ਇਸ ਨੂੰ ਬੇਈਮਾਨਾਂ ਦੀ ਸਰਕਾਰ ਕਰਾਰ ਦਿੱਤਾ ਹੈ। ਉਨ੍ਹਾਂ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਇਨ੍ਹਾਂ ਦੇ ਕਾਰਜਕਾਲ ਦੇ 10 ਮਹੀਨੇ ਵਿਚ ਪੰਜਾਬ ’ਚ ਵੱਡਾ ਘੁਟਾਲਾ ਹੋਇਆ। ਉਨ੍ਹਾਂ ਕਿਹਾ ਕਿ ਸੀ. ਬੀ. ਆਈ. ਜਾਂ ਸਿਟਿੰਗ ਜੱਜ ਇਨ੍ਹਾਂ ਘੁਟਾਲਿਆਂ ਦੀ ਜਾਂਚ ਕਰਨ।
ਜ਼ੀਰਾ ਫ਼ੈਕਟਰੀ ਸੰਬੰਧੀ ਬੋਲਦਿਆਂ ਉਨ੍ਹਾਂ ਕਿਹਾ ਕਿ ਪੈਸੇ ਲੈਣ ਵਾਲੇ ਕਿਵੇਂ ਫ਼ੈਕਟਰੀ ਬੰਦ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਮਾਈਨਿੰਗ ਪਾਲਿਸੀ ਕਿਉਂ ਨਹੀਂ ਬਣਾਉਣਾ ਚਾਹੁੰਦੀ। ਉਨ੍ਹਾਂ ਦੱਸਿਆ ਕਿ ਹਰ 3 ਮਹੀਨੇ ਵਿਚ ਸਰਕਾਰ ਨੇ 10 ਹਜ਼ਾਰ ਕਰੋੜ ਦਾ ਕਰਜ਼ਾ ਲਿਆ ਹੈ।