ਇਸਲਾਮਾਬਾਦ, ਪਾਕਿਸਤਾਨ ਸਰਕਾਰ ਵੱਲੋਂ ਟੈਕਸ ਭਰੇ ਮਿੰਨੀ ਬਜਟ ਨੂੰ ਜਾਰੀ ਕੀਤੇ ਜਾਣ ਤੋਂ ਬਾਅਦ ਗੁਆਂਢੀ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵੱਡਾ ਵਾਧਾ ਹੋਇਆ ਹੈ। ਕੌਮਾਂਤਰੀ ਮੁਦਰਾ ਫੰਡ (ਆਈ.ਐੱਮ.ਐੱਫ.) ਨੂੰ ਖੁਸ਼ ਕਰਨ ਲਈ ਬੁੱਧਵਾਰ ਰਾਤ ਨੂੰ ਪੈਟਰੋਲ ਅਤੇ ਗੈਸ ਦੀਆਂ ਕੀਮਤਾਂ ਇਤਿਹਾਸਕ ਉੱਚ ਪੱਧਰ ‘ਤੇ ਪਹੁੰਚ ਗਈਆਂ ਹਨ। IMF ਤੋਂ ਕਰਜ਼ੇ ਦੀ ਕਿਸ਼ਤ ਲੈਣ ਲਈ ਪਾਕਿਸਤਾਨ ਸਰਕਾਰ ਨੇ ਜਨਤਾ ‘ਤੇ ਪੈਟਰੋਲ ਬੰਬ ਸੁੱਟ ਦਿੱਤਾ ਹੈ।
ਮਹਿੰਗਾਈ ਦੀ ਮਾਰ ਝੱਲ ਰਹੇ ਲੋਕਾਂ ‘ਤੇ ਪਾਕਿ ਸਰਕਾਰ ਨੇ ਸੁੱਟਿਆ ‘ਪੈਟਰੋਲ ਬੰਬ
