ਦਿੱਲੀ ‘ਚ ਨਿੱਕੀ ਯਾਦਵ ਦੇ ਕਤਲ ਦੇ ਮੁਲਜ਼ਮ ਸਾਹਿਲ ਗਹਿਲੋਤ ਤੋਂ ਪੁੱਛਗਿੱਛ ਦੌਰਾਨ ਕਈ ਹੈਰਾਨ ਕਰਨ ਵਾਲੀਆਂ ਜਾਣਕਾਰੀਆਂ ਸਾਹਮਣੇ ਆ ਰਹੀਆਂ ਹਨ। ਸ਼ਨੀਵਾਰ ਨੂੰ ਕ੍ਰਾਈਮ ਬ੍ਰਾਂਚ ਨੇ ਕਿਹਾ ਕਿ ਨਿੱਕੀ ਦੇ ਕਤਲ ਦੇ ਸਿਲਸਿਲੇ ‘ਚ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ‘ਚ ਮੁਲਜ਼ਮ ਦੇ ਪਿਤਾ ਵੀ ਸ਼ਾਮਲ ਹਨ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੂੰ ਸਾਹਿਲ ਦੇ ਪਿਤਾ ਵੱਲੋਂ ਸਾਜ਼ਿਸ਼ ਵਿਚ ਮਦਦ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਏਐਨਆਈ ਨਾਲ ਗੱਲ ਕਰਦੇ ਹੋਏ ਸਪੈਸ਼ਲ ਸੀਪੀ ਰਵਿੰਦਰ ਯਾਦਵ ਨੇ ਪੁਸ਼ਟੀ ਕੀਤੀ, “ਮੁੱਖ ਮੁਲਜ਼ਮ ਸਾਹਿਲ ਗਹਿਲੋਤ ਤੋਂ ਇਲਾਵਾ ਦਿੱਲੀ ਪੁਲਿਸ ਨੇ 5 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਉਸ ਦੇ ਪਿਤਾ ਨੂੰ ਵੀ ਸਾਜ਼ਿਸ਼ ਵਿੱਚ ਮਦਦ ਕਰਨ ਲਈ ਗ੍ਰਿਫਤਾਰ ਕੀਤਾ ਗਿਆ ਹੈ।”