ਚੰਡੀਗੜ੍ਹ, 31 ਜੁਲਾਈ (ਦਲਜੀਤ ਸਿੰਘ)- ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸੂਬੇ ਭਰ ਵਿਚ ਦੋ ਅਗਸਤ ਤੋਂ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਐਲਾਨ ਕੀਤਾ ਹੈ। ਸੋਮਵਾਰ ਤੋਂ ਪੰਜਾਬ ਦੇ ਸਕੂਲ ਸਾਰੀਆਂ ਕਲਾਸਾਂ ਲਈ ਖੋਲ੍ਹਣੇ ਜਾ ਸਕਣਗੇ। ਇਸ ਦੇ ਨਾਲ ਸਰਕਾਰ ਵਲੋਂ ਕੋਰੋਨਾ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ ਦੀ ਵੀ ਹਿਦਾਇਤ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ 10ਵੀਂ, 11ਵੀਂ ਅਤੇ 12ਵੀਂ ਜਮਾਤ ਲਈ ਸਕੂਲ ਖੋਲ੍ਹਣ ਦਾ ਐਲਾਨ ਕਰਦੇ ਹੋਏ ਆਖਿਆ ਸੀ ਕਿ ਜੇਕਰ ਪੰਜਾਬ ਵਿਚ ਕੋਰੋਨਾ ਦੇ ਹਾਲਾਤ ਸਥਿਰ ਰਹਿੰਦੇ ਹਨ ਤਾਂ 2 ਅਗਸਤ ਤੋਂ ਸਕੂਲ ਵਿਚ ਸਾਰੀਆਂ ਕਲਾਸਾਂ ਨੂੰ ਇਜਾਜ਼ਤ ਦੇ ਦਿੱਤੀ ਜਾਵੇਗੀ। ਜਿਸ ’ਤੇ ਅੱਜ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ 2 ਅਗਸਤ ਤੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।
ਦੱਸਣਯੋਗ ਹੈ ਕਿ ਕੋਰੋਨਾ ਕਾਲ ਕਾਰਣ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਸਕੂਲ ਖੋਲ੍ਹਣ ਦਾ ਵਿਿਦਆਰਥੀਆਂ ਅਤੇ ਮਾਪਿਆਂ ਵਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ। ਸਕੂਲਾਂ ਵਲੋਂ ਵਿਿਦਆਰਥੀਆਂ ਦੀ ਪੜ੍ਹਾਈ ਨੂੰ ਵੇਖਦੇ ਹੋਏ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਸਨ ਪਰ ਹੁਣ ਜਦੋਂ ਸਰਕਾਰ ਨੇ ਸਕੂਲ ਖੋਲ੍ਹਣ ਦਾ ਐਲਾਨ ਕਰ ਦਿੱਤਾ ਹੈ ਤਾਂ ਵਿਿਦਆਰਥੀਆਂ ਸਕੂਲ ਜਾ ਕੇ ਕਲਾਸਾਂ ਵਿਚ ਹਾਜ਼ਰੀ ਭਰ ਸਕਣਗੇ। ਸਰਕਾਰ ਨੇ ਹਿਦਾਇਤ ਦਿੱਤੀ ਹੈ ਕਿ ਇਸ ਦੌਰਾਨ ਕੋਰੋਨਾ ਨਿਯਮਾਂ ਦਾ ਖਾਸ ਧਿਆਨ ਰੱਖਿਆ ਜਾਵੇ।