ਬਠਿੰਡਾ : ਬੰਦੀ ਸਿੰਘਾਂ ਦੀ ਰਿਹਾਈ ਲਈ ਵਿੱਢੇ ਸੰਘਰਸ਼ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਚਲਾਈ ਜਾ ਰਹੀ ਦਸਤਖ਼ਤ ਮੁਹਿੰਮ ਦੇ ਦੂਜੇ ਪੜਾਅ ਦੀ ਆਰੰਭਤਾ ਮੌਕੇ ਸ਼ਨਿਚਰਵਾਰ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤੇ ਫ਼ਾਰਮ ‘ਤੇ ਦਸਤਖ਼ਤ ਕਰ ਕੇ ਕੇਂਦਰ ਅਤੇ ਸੂਬਿਆਂ ਦੀਆਂ ਸਰਕਰਾਂ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਪੁਰਜ਼ੋਰ ਅਪੀਲ ਕੀਤੀ।
ਬੰਦੀ ਸਿੰਘਾਂ ਦੀ ਰਿਹਾਈ ਲਈ ਦਸਤਖ਼ਤ ਮੁਹਿੰਮ ਦਾ ਦੂਜਾ ਪੜਾਅ ਸ਼ੁਰੂ; ਸਾਬਕਾ CM ਬਾਦਲ ਨੇ ਕੀਤੀ ਅਪੀਲ
