ਲੁਧਿਆਣਾ : ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਇਹ ਪ੍ਰੀਖਿਆਵਾਂ 21 ਅਪ੍ਰੈਲ 2023 ਤੱਕ ਚੱਲਣਗੀਆਂ। 12ਵੀਂ ਦੀਆਂ ਪ੍ਰੀਖਿਆਵਾਂ ਦੁਪਹਿਰ 2 ਵਜੇ ਤੋਂ ਸ਼ਾਮ 5 ਵਜੇ ਤੱਕ ਸਿੱਖਿਆ ਬੋਰਡ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ‘ਤੇ ਲਈਆਂ ਜਾਣਗੀਆਂ। ਡੇਟ ਸ਼ੀਟ ਮੁਤਬਿਕ ਅੱਜ ਤੋਂ ਆਮ ਪੰਜਾਬੀ ਦੇ ਪੇਪਰ ਨਾਲ ਪ੍ਰੀਖਿਆ ਸ਼ੁਰੂ ਹੋਵੇਗੀ।
ਕੰਪਿਊਟਰ ਸਾਇੰਸ, ਸਰੀਰਕ ਸਿੱਖਿਆ ਅਤੇ ਖੇਡ ਵਿਸ਼ਿਆਂ ਤੋਂ ਇਲਾਵਾ ਬਾਕੀ ਪ੍ਰੀਖਿਆਵਾਂ ਦਾ ਸਮਾਂ ਤਿੰਨ ਘੰਟੇ ਹੋਵੇਗਾ। ਪ੍ਰੀਖਿਆ ਦੌਰਾਨ ਵਿਦਿਆਰਥੀਆਂ ਨੂੰ ਓਐਮਆਰ ਸ਼ੀਟ ਭਰਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ। ਇਸ ਦੇ ਨਾਲ ਹੀ ਵੱਖ-ਵੱਖ ਯੋਗਤਾ ਵਾਲੇ ਵਿਦਿਆਰਥੀਆਂ ਨੂੰ ਵੱਖਰਾ ਪ੍ਰਸ਼ਨ ਪੱਤਰ ਕੋਡ ਦਿੱਤਾ ਜਾਵੇਗਾ। ਵਿਦਿਆਰਥੀਆਂ ਨੂੰ ਲਿਖਾਰੀ ਦੀ ਸਹੂਲਤ ਵੀ ਦਿੱਤੀ ਜਾਵੇਗੀ।