ਲੁਧਿਆਣਾ/ਅੰਮ੍ਰਿਤਸਰ- ਪੰਜਾਬ ਦੀ ਮਾਨ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਖ਼ਿਲਾਫ਼ ਵੱਡਾ ਐਕਸ਼ਨ ਲੈਂਦੇ ਹੋਏ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ (ਬੀ. ਪੀ. ਈ. ਓ.) ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਮੁਅੱਤਲ ਕੀਤੇ ਗਏ ਬੀ. ਪੀ. ਈ. ਓ. ਅਧਿਕਾਰੀਆਂ ‘ਚ ਯਸ਼ਪਾਲ, ਰਵਿੰਦਰਜੀਤ ਕੌਰ ਅਤੇ ਦਲਜੀਤ ਸਿੰਘ ਸ਼ਾਮਲ ਹਨ।
ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ. ਏ. ਐੱਸ. ਜਸਪ੍ਰੀਤ ਤਲਵਾੜ ਵੱਲੋਂ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ‘ਚ ਦੱਸਿਆ ਗਿਆ ਹੈ ਕਿ ਸਕੂਲੀ ਵਰਦੀਆਂ ਦੀ ਖ਼ਰੀਦ ਅਤੇ ਗ੍ਰਾਂਟ ‘ਚ ਹੇਰਾਫੇਰੀ ਕਰਨ ਦੇ ਦੋਸ਼ ਤਹਿਤ ਅੰਮ੍ਰਿਤਸਰ ਦੇ ਤਿੰਨ ਬਲਾਕ ਪ੍ਰਾਇਮਰੀ ਐਜੂਕੇਸ਼ਨ ਅਫ਼ਸਰਾਂ ਨੂੰ ਮੁਅੱਤਲ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਸਰਕਾਰੀ ਹੁਕਮਾਂ ਦੇ ਮੁਤਾਬਕ ਅਧਿਕਾਰੀਆਂ ਨੂੰ ਨਿਯਮਾਂ ਅਨੁਸਾਰ ਗੁਜ਼ਾਰਾ ਭੱਤਾ ਮਿਲਣਯੋਗ ਹੋਵੇਗਾ।