ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਨੂੰ ਅੱਜ ਯਾਨੀ ਬੁੱਧਵਾਰ ਨੂੰ ਆਪਣਾ ਨਵਾਂ ਮੇਅਰ ਮਿਲ ਗਿਆ ਹੈ। ਆਮ ਆਦਮੀ ਪਾਰਟੀ ਦੀ ਉਮੀਦਵਾਰ ਡਾ. ਸ਼ੈਲੀ ਓਬਰਾਏ ਨੂੰ ਦਿੱਲੀ ਦਾ ਨਵਾਂ ਮੇਅਰ ਚੁਣ ਲਿਆ ਗਿਆ ਹੈ। ਲੰਮੇ ਇੰਤਜ਼ਾਰ ਤੋਂ ਬਾਅਦ ਆਖ਼ਰ ਦਿੱਲੀ ਨਗਰ ਨਿਗਮ ਚੋਣਾਂ ਦੇ ਢਾਈ ਮਹੀਨੇ ਬਾਅਦ ਦਿੱਲੀ ਨੂੰ ਆਪਣਾ ਨਵਾਂ ਮੇਅਰ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਤਿੰਨ ਵਾਰ ਮੇਅਰ ਚੋਣ ਨੂੰ ਲੈ ਕੇ ਕੋਸ਼ਿਸ਼ ਕੀਤੀ ਗਈ ਪਰ ਮੇਅਰ ਦੀ ਚੋਣ ਕਰਨ ‘ਚ ਹਰ ਵਾਰ ਇਹ ਕੋਸ਼ਿਸ਼ ਅਸਫ਼ਲ ਰਹੀ।
ਵੱਡੀ ਖ਼ਬਰ : ਆਮ ਆਦਮੀ ਪਾਰਟੀ ਜਿੱਤੀ ਚੋਣ, ਡਾ. ਸ਼ੈਲੀ ਓਬਰਾਏ ਬਣੀ ਦਿੱਲੀ ਦੀ ਮੇਅਰ
