ਬਠਿੰਡਾ/ਚੰਡੀਗੜ੍ਹ- ਪੰਜਾਬ ਦੀ ਬਠਿੰਡਾ ਦਿਹਾਤੀ ਸੀਟ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਵਿਜੀਲੈਂਸ ਬਿਊਰੋ ਨੇ ਰਿਸ਼ਵਤ ਦੇ ਇਕ ਮਾਮਲੇ ‘ਚ ਗ੍ਰਿਫਤਾਰ ਕੀਤਾ ਹੈ। ਇਕ ਉੱਚ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਵਿਜੀਲੈਂਸ ਬਿਊਰੋ ਨੇ ਬਠਿੰਡਾ ਜ਼ਿਲ੍ਹੇ ਦੇ ਇਕ ਸਰਪੰਚ ਤੋਂ 4 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਕਥਿਤ ਕਰੀਬੀ ਰਿਸ਼ਮ ਗਰਗ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਕੁਝ ਦਿਨ ਪਹਿਲਾਂ ਪੰਜਾਬ ਵਿਜੀਲੈਂਸ ਬਿਊਰੋ ਨੇ ਇਸੇ ਮਾਮਲੇ ‘ਚ ਵਿਧਾਇਕ ਦੇ ਕਰੀਬੀ ਰਸ਼ਿਮ ਗਰਗ ਨੂੰ ਫੜਿਆ ਸੀ। ਬਿਊਰੋ ਦੇ ਇਕ ਉੱਚ ਅਧਿਕਾਰੀ ਨੇ ਦੱਸਿਆ ਕਿ ਕੋਟਫੱਤਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੱਡੀ ਖ਼ਬਰ: ਰਿਸ਼ਵਤ ਮਾਮਲੇ ‘ਚ ‘ਆਪ’ MLA ਅਮਿਤ ਰਤਨ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫ਼ਤਾਰ
