ਬਠਿੰਡਾ, 23 ਫਰਵਰੀ – ਕਥਿਤ ਰਿਸ਼ਵਤ ਮਾਮਲੇ ’ਚ ਵਿਜੀਲੈਂਸ ਵਲੋਂ ਅੱਜ ਸਵੇਰੇ ਕਰਨਾਲ ਤੋਂ ਗਿ੍ਰਫ਼ਤਾਰ ਕੀਤੇ ਗਏ ਬਠਿੰਡਾ ਦਿਹਾਤੀ ਹਲਕੇ ਦੇ ‘ਆਪ’ ਵਿਧਾਇਕ ਅਮਿਤ ਰਤਨ ਨੂੰ ਜੱਜ ਦਲਜੀਤ ਕੌਰ ਦੀ ਅਦਾਲਤ ਨੇ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ’ਤੇ ਭੇਜ ਦਿੱਤਾ ਹੈ, ਜਦਕਿ ਉਸ ਦੇ ਪੀ.ਏ. ਰਸ਼ਿਮ ਗਰਗ ਦੇ ਪਹਿਲਾਂ ਤੋਂ ਚੱਲ ਰਹੇ ਰਿਮਾਂਡ ’ਚ ਇਕ ਦਿਨ ਦਾ ਹੋਰ ਵਾਧਾ ਕੀਤਾ ਗਿਆ। ਵਿਧਾਇਕ ਨੇ ਕਿਹਾ ਕਿ ਮੈਨੂੰ ਸ਼ਾਜਿਸ਼ ਤਹਿਤ ਫ਼ਸਾਇਆ ਗਿਆ ਹੈ।
ਵਿਧਾਇਕ ਅਮਿਤ ਰਤਨ 27 ਫਰਵਰੀ ਤੱਕ ਵਿਜੀਲੈਂਸ ਰਿਮਾਂਡ ’ਤੇ
