ਤਰਨਤਾਰਨ- ਐਤਵਾਰ ਨੂੰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਅੰਦਰ ਗੈਂਗਸਟਰਾਂ ਦੇ ਦੋ ਧੜਿਆਂ ਦਰਮਿਆਨ ਹੋਈ ਗੈਂਗਵਾਰ ਵਿਚ ਦੋ ਗੈਂਗਸਟਰਾਂ ਦੀ ਮੌਤ ਹੋ ਗਈ ਸੀ ਜਦਕਿ ਦੋ ਹੋਰ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਜੋ ਕਿ ਹਸਪਤਾਲ ਵਿਚ ਜੇਰੇ ਇਲਾਜ ਹਨ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਇਸ ਗੈਂਗਵਾਰ ਤੋਂ ਬਾਅਦ ਡੀ. ਜੀ. ਪੀ. ਜੇਲ੍ਹਾਂ ਵੱਲੋਂ ਸਖ਼ਤ ਐਕਸ਼ਨ ਲੈਂਦੇ ਹੋਏ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸਹਾਇਕ ਸੁਪਰਡੈਂਟ ਹਰੀਸ਼ ਕੁਮਾਰ ਸ਼ਰਮਾ ਨੂੰ ਮੁਅੱਤਲ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਵਾਰਦਾਤ ਵਾਲੇ ਦਿਨ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਦੇ ਸੁਪਰਡੈਂਟ ਇਕਬਾਲ ਸਿੰਘ ਬਰਾੜ ਕਾਨੂੰਨੀ ਤੌਰ ’ਤੇ ਛੁੱਟੀ ’ਤੇ ਗਏ ਹੋਏ ਸਨ, ਜਿੰਨਾਂ ਖ਼ਿਲਾਫ ਡੀ. ਜੀ. ਪੀ. ਵੱਲੋਂ ਵਿਭਾਗੀ ਜਾਂਚ ਸ਼ੁਰੂ ਕਰਨ ਦੇ ਵੀ ਹੁਕਮ ਜਾਰੀ ਕੀਤੇ ਗਏ ਹਨ।