ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਨਾ ਹੋਣ ‘ਤੇ ਭੜਕੇ ਰਾਜਾ ਵੜਿੰਗ, ਟਵੀਟ ਕਰ ਕਹੀ ਵੱਡੀ ਗੱਲ


ਚੰਡੀਗੜ੍ਹ : ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅਜਨਾਲਾ ਹਿੰਸਾ ਦਾ ਵਿਰੋਧ ਕਰਦਿਆਂ ਮੁੱਖ ਮੰਤਰੀ ਭਗਵੰਤ ਨੂੰ ਸਵਾਲਾਂ ਦੇ ਘੇਰੇ ‘ਚ ਖੜ੍ਹਾ ਕੀਤਾ ਹੈ। ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ‘ਤੇ ਕਾਰਵਾਈ ਨਾ ਕਰਨ ਅਤੇ ਪੰਜਾਬ ਦੀ ਸਥਿਤੀ ਨੂੰ ਲੈ ਕੇ ਮੁੱਖ ਮੰਤਰੀ ਮਾਨ ਨੂੰ ਕਈ ਸਵਾਲ ਕੀਤਾ ਹਨ। ਉਨ੍ਹਾਂ ਟਵੀਟ ਕਰਦਿਆਂ ਮੁੱਖ ਮੰਤਰੀ ਨੂੰ ਪੁੱਛਿਆ ਕਿ ਮਾਨ ਸਾਹਿਬ ਤੁਸੀਂ ਅੰਮ੍ਰਿਤਪਾਲ ਖ਼ਿਲਾਫ਼ ਕਦੋਂ ਕਾਰਵਾਈ ਕਰੋਗੇ? ਕਿ ਤੁਸੀਂ ਕਿਸੇ ਗੱਲ ਤੋਂ ਡਰਦੇ ਹੋ? ਰਾਜਾ ਵੜਿੰਗ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਅੰਮ੍ਰਿਤਪਾਲ ਵਿਰੁੱਧ ਕਾਰਵਾਈ ਨਾ ਕੀਤੀ ਗਈ ਤਾਂ ਕਾਂਗਰਸ ਨੂੰ ਮਜ਼ਬੂਰਣ ਸੜਕਾਂ ‘ਤੇ ਆ ਕੇ ਇਸਦਾ ਵਿਰੋਧ ਕਰਨਾ ਪਵੇਗਾ। ਉਨ੍ਹਾਂ ਆਖਿਆ ਕਿ ਅਸੀਂ ਸਖ਼ਤ ਮਿਹਨਤ ਨਾਲ ਕਮਾਈ ਪੰਜਾਬ ਦੀ ਸ਼ਾਂਤੀ ਨੂੰ ਕਿਸੇ ਕੀਮਤ ‘ਤੇ ਭੰਗ ਨਹੀਂ ਹੋਣ ਦੇਵਾਂਗੇ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਅਜਨਾਲਾ ਥਾਣਾ ਵਿਖੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਕਾਰਕੁਨਾ ਅਤੇ ਪੰਜਾਬ ਪੁਲਸ ਵਿਚਾਲੇ ਖ਼ੂਨੀ ਝੜਪ ਹੋ ਗਈ ਸੀ, ਜਿਸ ਵਿੱਚ ਪੁਲਸ ਅਧਿਕਾਰੀ ਅਤੇ ਮੁਲਾਜ਼ਮ ਗੰਭੀਰ ਜ਼ਖ਼ਮੀ ਹੋਏ ਹਨ। ਪੁਲਸ ਅਧਿਕਾਰੀਆਂ ਨੂੰ ਜ਼ਖ਼ਮੀ ਕਰਕੇ ਉਕਤ ਜਥੇਬੰਦੀ ਦੇ ਕਾਰਕੁਨਾ ਨੇ ਅਜਨਾਲਾ ਥਾਣੇ ‘ਤੇ ਕਬਜ਼ਾ ਕਰ ਲਿਆ ਸੀ ਅਤੇ ਇਸ ਘਟਨਾ ਦੌਰਾਨ ਉਹ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪਾਲਕੀ ਨੂੰ ਵੀ ਨਾਲ ਲੈ ਕੇ ਚੱਲ ਰਹੇ ਸਨ। ਇਸ ਸਾਰੀ ਘਟਨਾ ਤੋਂ ਬਾਅਦ ਪੰਜਾਬ ਦੀ ਸਿਆਸਤ ਭੱਖ ਗਈ ਸੀ ਅਤੇ ਵਿਰੋਧੀ ਧਿਰਾਂ ਵੱਲੋਂ ਪੰਜਾਬ ਦੀ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਲਗਾਤਾਰ ਘੇਰਿਆ ਜਾ ਰਿਹਾ ਹੈ।

Leave a Reply

Your email address will not be published. Required fields are marked *