ਅਜਨਾਲਾ ਹਿੰਸਾ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਕਦਮ, ਬਣਾਈ ਸਬ-ਕਮੇਟੀ


ਅੰਮ੍ਰਿਤਸਰ : ਅਜਨਾਲਾ ਹਿੰਸਾ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸਬ-ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਕਮੇਟੀ ਦਾ ਗਠਨ ਰੋਸ ਮੁਜ਼ਾਹਰਿਆਂ, ਧਰਨਿਆਂ ਅਤੇ ਕਬਜ਼ੇ ਵਾਲੇ ਸਥਾਨਾਂ ’ਤੇ ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕਰਨ ਨਾਲ ਗੁਰੂ ਸਾਹਿਬ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਣ ਦਾ ਖ਼ਦਸ਼ਾ ਹੋਵੇ ਅਤੇ ਉਨ੍ਹਾਂ ਥਾਵਾਂ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਸੁਭਾਇਮਾਨ ਕਰਨ ਸਬੰਧੀ ਵਿਚਾਰ ਕਰਨ ਲਈ ਕੀਤਾ ਗਿਆ ਹੈ। ਇਸ ਕਮੇਟੀ ਵਿਚ ਸਿੱਖ ਸੰਪਰਦਾਵਾਂ ਦੇ ਮੁਖੀਆਂ, ਸਿੱਖ ਜਥੇਬੰਦੀਆਂ ਅਤੇ ਵਿਦਵਾਨਾਂ ਨੂੰ ਮੈਂਬਰਾਂ ਵਜੋਂ ਨਿਯੁਕਤ ਕੀਤਾ ਗਿਆ ਹੈ।

ਕਮੇਟੀ ਨੂੰ ਇਸ ਮਾਮਲੇ ‘ਤੇ ਵਿਚਾਰ-ਵਟਾਂਦਰਾਂ ਕਰਕੇ 15 ਦਿਨਾਂ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਰਿਪੋਰਟ ਸੌਂਪਣ ਦਾ ਹੁਕਮ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਅਕਾਲ ਤਖ਼ਤ ਵੱਲੋਂ ਫ਼ੈਸਲਾ ਲਿਆ ਜਾਵੇਗਾ। ਇਸ ਸਬ ਕਮੇਟੀ ਦੇ ਕੋ-ਆਰਡੀਨੇਟਰ ਕਰਨੈਲ ਸਿੰਘ ਪੀਰ-ਮੁਹੰਮਦ ਨੂੰ ਬਣਾਇਆ ਗਿਆ ਹੈ। ਦੱਸ ਦੇਈਏ ਕਿ ਇਹ ਪੱਤਰ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਜਾਰੀ ਕੀਤਾ ਗਿਆ ਹੈ।

Leave a Reply

Your email address will not be published. Required fields are marked *