ਵਾਸ਼ਿੰਗਟਨ/ਅੰਮ੍ਰਿਤਸਰ – ਕੈਨੇਡਾ ਅਤੇ ਅਮਰੀਕਾ ਵਿੱਚ ਵਸਦੇ ਪ੍ਰਵਾਸੀ ਪੰਜਾਬੀ ਜਿਹੜੇ ਹਰ ਸਾਲ ਵੱਡੀ ਗਿਣਤੀ ਵਿੱਚ ਪੰਜਾਬ ਨੂੰ ਜਾਂਦੇ ਹਨ, ਉਹਨਾਂ ਲਈ ਹਵਾਈ ਸਫਰ ਹੁਣ ਸੁਖਾਲਾ ਹੋਣ ਜਾ ਰਿਹਾ ਹੈ। ਉਹਨਾਂ ਲਈ ਚੰਗੀ ਖ਼ਬਰ ਹੈ ਕਿ ਇਟਲੀ ਦੀ ਨਿਓਸ ਏਅਰ 6 ਅਪ੍ਰੈਲ, 2023 ਤੋਂ ਅੰਮ੍ਰਿਤਸਰ ਨੂੰ ਕੈਨੇਡਾ ਦੇ ਟੋਰਾਂਟੋ ਅਤੇ ਅਮਰੀਕਾ ਦੇ ਨਿਊਯਾਰਕ ਤੱਕ ਮਿਲਾਨ ਦੇ ਮਾਲਪੈਂਸਾ ਹਵਾਈ ਅੱਡੇ ਰਾਹੀਂ ਜੋੜਨ ਜਾ ਰਹੀ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਨਿਓਸ ਏਅਰ ਦੁਆਰਾ ਟੋਰਾਂਟੋ ਨਾਲ ਜੋੜੇ ਜਾਣ ਦਾ ਸਵਾਗਤ ਕੀਤਾ ਜਾ ਰਿਹਾ ਹੈ।
ਅੰਮ੍ਰਿਤਸਰ ਤੋਂ ਕੈਨੇਡਾ-ਅਮਰੀਕਾ ਦਰਮਿਆਨ 6 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਨਿਓਸ ਏਅਰ ਦੀਆਂ ਉਡਾਣਾਂ
