ਨਵੀਂ ਦਿੱਲੀ- ਸੁਪਰੀਮ ਕੋਰਟ ਨੇ ਬੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਦ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਅਰਜ਼ੀ ‘ਤੇ ਫੈਸਲਾ ਸੁਰੱਖਿਅਤ ਰੱਖਿਆ ਹੈ। ਕੇਂਦਰ ਸਰਕਾਰ ਵੱਲੋ ਦਾਖਲ ਹਲਫਨਾਮੇ ‘ਚ ਕਾਨੂੰ ਵਿਵਸਥਾ ਵਿਗੜਨ ਦਾ ਹਵਾਲਾ ਦਿੱਤਾ ਗਿਆ ਹੈ। ਉੱਥੇ ਹੀ ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਬੰਬ ਧਮਾਕੇ ‘ਚ ਬੇਅੰਤ ਸਿੰਘ ਦੀ ਮੌਤ ਹੋ ਗਈ ਸੀ। ਮਾਮਲੇ ‘ਚ ਜੁਲਾਈ 2007 ‘ਚ ਸਜ਼ਾ ਸੁਣਾਈ ਗਈ ਸੀ। ਹਾਈ ਕੋਰਟ ਨੇ 2010 ‘ਚ ਸਜ਼ਾ ਬਰਕਰਾਰ ਰੱਖੀ ਸੀ। ਬਲਵੰਤ ਸਿੰਘ ਰਾਜੋਆਣਾ 27 ਸਾਲਾਂ ਤੋਂ ਜੇਲ੍ਹ ‘ਚ ਬੰਦ ਹੈ, 2012 ਤੋਂ ਦਯਾ ਪਟੀਸ਼ਨ ਪੈਂਡਿੰਗ ਹੈ।
ਰਾਜੋਆਣਾ ਦੇ ਵਕੀਲ ਮੁਕੁਲ ਰੋਹਤਗੀ ਨੇ ਕਿਹਾ ਕਿ ਮੌਤ ਦੀ ਸਜ਼ਾ ਦੇ ਮਾਮਲੇ ‘ਚ ਲੰਬੇ ਸਮੇਂ ਤਕ ਦੇਰੀ ਕਰਨਾ ਮੌਲਿਕ ਅਧਿਕਾਰ ਦਾ ਹਨਨ ਹੈ। 2012 ਤੋਂ ਦਯਾ ਪਟੀਸ਼ਨ ਪੈਂਡਿੰਗ ਹੈ, ਅਸੀਂ 2023 ‘ਚ ਆ ਗਏ, ਇਹ ਸਿੱਧੇ ਰੂਪ ਨਾਲ ਕੋਰਟ ਦੇ ਹੁਕਮ ਦੀ ਉਲੰਘਣਾ ਹੈ। ਰਾਜੋਆਣਾ ਦੀ ਉਮਰ 56 ਸਾਲ ਹੋ ਗਈ ਹੈ, ਜਦੋਂ ਘਟਨਾ ਹੋਈ ਸੀ ਉਸ ਸਮੇਂ ਉਹ ਨੌਜਵਾਨ ਸੀ। ਅਸੀਂ ਦਯਾ ਪਟੀਸ਼ਨ ‘ਤੇ ਉਨ੍ਹਾਂ ਦੇ ਫੈਸਲੇ ਦਾ ਇੰਤਜ਼ਾਰ ਨਹੀਂ ਕਰ ਸਕਦੇ, ਕੋਰਟ ਨੂੰ ਮਾਮਲੇ ‘ਚ ਹੁਣ ਫੈਸਲਾ ਸੁਣਾਉਣਾ ਚਾਹੀਦਾ ਹੈ। ਇਹ ਅਣਮਨੁੱਖੀ ਹੈ, ਬਦਲ ਦੇ ਰੂਪ ‘ਚ ਜੇਕਰ ਦਯਾ ਪਟੀਸ਼ਨ ‘ਤੇ ਫੈਸਲਾ ਨਹੀਂ ਹੁੰਦਾ ਉਦੋਂ ਤਕ ਰਾਜੋਆਣਾ ਨੂੰ ਪੈਰੋਲ ‘ਤੇ ਛੱਡਿਆਜਾ ਸਕਦਾ ਹੈ ਜਾਂ ਪਟੀਸ਼ਨ ‘ਤੇ ਫੈਸਲੇ ‘ਚ ਦੇਰੀ ਕਾਰਨ ਮਾਣਹਾਨੀ ਲਈ ਵੱਖਰੀ ਕਾਰਵਾਈ ਕੀਤੀ ਜਾ ਸਕਦੀ ਹੈ।