ਚੰਡੀਗੜ੍ਹ : ਚੰਡੀਗੜ੍ਹ ‘ਚ ਨਸ਼ਾ ਤਸਕਰੀ ਦੇ ਮੁੱਦੇ ਨੂੰ ਲੈ ਕੇ ਉੱਤਰੀ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਡੀ. ਜੀ. ਪੀਜ਼ ਦੀ ਉੱਚ ਪੱਧਰੀ ਮੀਟਿੰਗ ਹੋਈ। ਇਸ ਮੀਟਿੰਗ ਦੌਰਾਨ ਹਰਿਆਣਾ ਦੇ ਡੀ. ਜੀ. ਪੀ. ਪੀ. ਕੇ. ਅਗਰਵਾਲ, ਚੰਡੀਗੜ੍ਹ ਦੇ ਡੀ. ਜੀ. ਪੀ. ਪਰਵੀਰ ਰੰਜਨ ਸਮੇਤ ਨਾਰਕੋਟਿਕਸ ਦੇ ਸੀਨੀਅਰ ਅਫ਼ਸਰ ਵੀ ਮੌਜੂਦ ਸਨ।
ਹਾਲਾਂਕਿ ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਮੀਟਿੰਗ ‘ਚ ਸ਼ਾਮਲ ਨਹੀਂ ਹੋ ਸਕੇ। ਇਸ ਦਾ ਕਾਰਨ ਉਨ੍ਹਾਂ ਦੀ ਖ਼ਰਾਬ ਸਿਹਤ ਦੱਸਿਆ ਗਿਆ। ਏ. ਡੀ. ਜੀ. ਪੀ. ਪੰਜਾਬ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਨੇ ਵੀ ਮੀਟਿੰਗ ‘ਚ ਸ਼ਿਰੱਕਤ ਕੀਤੀ ਅਤੇ ਜੰਮੂ-ਕਸ਼ਮੀਰ ਅਤੇ ਦਿੱਲੀ ਦੇ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ।