ਚੰਡੀਗੜ੍ਹ : ਪੰਜਾਬ ਵਿਧਾਨ ਸਭਾ ‘ਚ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਬੋਲਦਿਆਂ ਕਿਹਾ ਸਪੀਕਰ ਨੂੰ ਅਪੀਲ ਕੀਤੀ ਕਿ ਬੀਤੇ ਦਿਨ ਮੁੱਖ ਮੰਤਰੀ ਨੇ ਜਿਸ ਤਰ੍ਹਾਂ ਦਾ ਰਵੱਈਆ ਦਿਖਾਇਆ ਹੈ, ਉਹ ਬੇਹੱਦ ਹੀ ਗਲਤ ਹੈ।
ਉਨ੍ਹਾਂ ਨੇ ਜਦੋਂ ਬੋਲਣਾ ਸ਼ੁਰੂ ਕੀਤਾ ਤਾਂ ਸਪੀਕਰ ਵੱਲੋਂ ਉਨ੍ਹਾਂ ਨੂੰ ਬੈਠਣ ਲਈ ਕਿਹਾ ਗਿਆ ਪਰ ਪ੍ਰਤਾਪ ਸਿੰਘ ਬਾਜਵਾ ਨੇ ਆਪਣੀ ਗੱਲ ਰੱਖਦਿਆਂ ਕਿਹਾ ਕਿ ਜਿਵੇਂ ਉਨ੍ਹਾਂ ਨੇ ਫ਼ੈਸਲਾ ਕੀਤਾ ਹੈ, ਉਹ ਵਿਧਾਨ ਸਭਾ ਦੀ ਕਾਰਵਾਈ ‘ਚ ਸ਼ਾਮਲ ਹੋਏ ਹਨ।
ਉਨ੍ਹਾਂ ਕਿਹਾ ਕਿ ਸਦਨ ਅੰਦਰ ਜਿਵੇਂ ਹੀ ਉਨ੍ਹਾਂ ਨੂੰ ਮੁੱਖ ਮੰਤਰੀ ਮਾਨ ਦੇ ਦਰਸ਼ਨ ਹੋਣਗੇ, ਉਹ ਸਦਨ ‘ਚੋਂ ਉੱਠ ਕੇ ਚਲੇ ਜਾਣਗੇ।