ਚੰਡੀਗੜ੍ਹ- ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖ਼ਹਿਰਾ ਨੇ ਸਿਫ਼ਰ ਕਾਲ ਦੌਰਾਨ ਕਿਹਾ ਕਿ ਮਰਹੂਮ ਸਿੱਧੂ ਮੂਸੇ ਵਾਲਾ ਦੇ ਮਾਪਿਆਂ ਨੇ ਵਿਧਾਨ ਸਭਾ ਬਾਹਰ ਇਨਸਾਫ਼ ਨੂੰ ਲੈ ਕੇ ਧਰਨਾ ਦਿੱਤਾ ਅਤੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਬਲਤੇਜ ਪੰਨੂ ਅਤੇ ਮੀਡੀਆ ਟੀਮ ਦੀ ਮੈਬਰ ਆਯੁਸ਼ੀ ਵਲੋਂ ਸਿੱਧੂ ਮੂਸੇ ਵਾਲਾ ਦੀ ਸੁਰੱਖਿਆ ਹਟਾਉਣ ਬਾਰੇ ਸੋਸ਼ਲ ਮੀਡੀਆ ਉੱਤੇ ਜਾਣਕਾਰੀ ਸਾਂਝੀ ਕੀਤੀ ਅਤੇ ਅਗਲੇ ਹੀ ਦਿਨ ਉਸ ਦਾ ਕਤਲ ਕਰ ਦਿੱਤਾ ਗਿਆ, ਪਰ ਉਕਤ ਦੋਵਾਂ ਖ਼ਿਲਾਫ਼ ਸਰਕਾਰ ਵਲੋਂ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਸਿੱਧੂ ਮੂਸੇਵਾਲਾ ਦੇ ਦੋਸ਼ੀਆਂ ਖ਼ਿਲਾਫ਼ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ- ਸੁਖਪਾਲ ਸਿੰਘ ਖ਼ਹਿਰਾ
