ਫਰੀਦਕੋਟ- ਪਿੰਡ ਬੁਰਜ ਜਵਾਹਰ ਸਿੰਘ ਵਾਲਾ ਵਿੱਚੋਂ 1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੀਆਂ ਘਟਨਵਾਂ ਦੀਆਂ ਸਾਜ਼ਿਸ਼ਾਂ ਰਚਣ ਦੇ ਦੋਸ਼ਾਂ ਵਿੱਚ ਡੇਰਾ ਸੱਚਾ ਸੋਦਾ ਦੀ ਕੌਮੀ ਕਮੇਟੀ ਦੇ ਮੁੱਖ ਸਕੱਤਰ ਹਰੀਸ ਧੁਰੀ , ਪ੍ਰਦੀਪ ਕਲੇਰ ਅਤੇ ਸੰਦੀਪ ਬਰੇਟਾ ਦੇ ਖ਼ਿਲਾਫ਼ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿੱਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਇਨ੍ਹਾਂ ਤਿੰਨਾ ਵਿਅਕਤੀਆਂ ਨੂੰ ਹੁਣ ਤੱਕ ਵਿਸ਼ੇਸ਼ ਜਾਂਚ ਟੀਮ ਗ੍ਰਿਫ਼ਤਾਰ ਨਹੀ ਕਰ ਸਕੀ। ਜਿਸ ‘ਤੇ ਸਥਾਨਕ ਅਦਾਲਤ ਵੱਲੋਂ ਆਪਣੇ ਹੁਕਮ ਰਾਹੀ ਇਨ੍ਹਾਂ ਭਗੌੜਾ ਐਲਾਨਣ ਦੀ ਕਾਰਵਾਈ ਕੀਤੀ ਗਈ ਸੀ ਅਤੇ ਇਨ੍ਹਾਂ ਦੀਆਂ ਜਾਇਦਾਦਾਂ ਕੁਰਕ ਕਰਨ ਲਈ ਵੀ ਅਦਾਲਤ ਨੇ ਕਿਹਾ ਸੀ ਪਰ ਜਾਂਚ ਟੀਮ ਨੂੰ ਇਨ੍ਹਾਂ ਵਿਅਕਤੀਆਂ ਦੀ ਕੋਈ ਜਾਇਦਾਦ ਨਹੀਂ ਮਿਲੀ। ਡੇਰੇ ਦੀ ਕੌਮੀ ਕਮੇਟੀ ਦੇ ਇਹ ਤਿੰਨੇ ਮੈਂਬਰ ਘਟਨਾ ਤੋਂ ਬਾਅਦ ਦੇਸ਼ ਵਿੱਚੋ ਬਾਹਰ ਜਾਣ ਵਿੱਚ ਸਫ਼ਲ ਹੋ ਗਏ ਸਨ।