ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਨੌਕਰੀ ਦੇ ਬਦਲੇ ਜ਼ਮੀਨ ਘਪਲਾ ਮਾਮਲੇ ‘ਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਦੇ ਪਰਿਵਾਰ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਦੌਰਾਨ 53 ਲੱਖ ਰੁਪਏ ਦੀ ਨਕਦੀ, 540 ਗ੍ਰਾਮ ਸੋਨਾ, ਡੇਢ ਕਿਲੋ ਵਜ਼ਨ ਦੇ ਸੋਨੇ ਦੇ ਗਹਿਣੇ ਅਤੇ 1900 ਅਮਰੀਕੀ ਡਾਲਰ ਜ਼ਬਤ ਕੀਤੇ ਹਨ।
ਜਾਂਚ ਏਜੰਸੀ ਦੇ ਇਕ ਅਧਿਕਾਰੀ ਮੁਤਾਬਕ ਸ਼ੁੱਕਰਵਾਰ ਨੂੰ ਘਪਲੇ ਦੇ ਸਬੰਧ ‘ਚ ਲਾਲੂ ਪ੍ਰਸਾਦ ਦੇ ਕਰੀਬੀ ਸਹਿਯੋਗੀਆਂ ਅਤੇ ਪਰਿਵਾਰਕ ਮੈਂਬਰਾਂ ਦੇ ਘਰੋਂ ਛਾਪੇਮਾਰੀ ਦੌਰਾਨ ਇਹ ਬਰਾਮਦਗੀ ਕੀਤੀ ਗਈ। ਰਾਸ਼ਟਰੀ ਜਨਤਾ ਦਲ ਦੇ ਨੇਤਾ ਅਤੇ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਦੇ ਦਿੱਲੀ ਦੇ ਘਰਾਂ ਸਮੇਤ 15 ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ।