ਪੰਜਾਬ ਵਿਧਾਨ ਸਭਾ ‘ਚ ਗੂੰਜੇਗਾ ਨਸ਼ਿਆਂ ਦਾ ਮੁੱਦਾ, 22 ਤਾਰੀਖ਼ ਨੂੰ ਖੁੱਲ੍ਹ ਕੇ ਹੋਵੇਗੀ ਚਰਚਾ


ਚੰਡੀਗੜ੍ਹ : ਪੰਜਾਬ ਇਸ ਸਮੇਂ ਬੁਰੀ ਤਰ੍ਹਾਂ ਨਸ਼ਿਆਂ ਦੀ ਦਲਦਲ ‘ਚ ਫਸਿਆ ਹੋਇਆ ਹੈ ਅਤੇ ਨਸ਼ਿਆਂ ਕਾਰਨ ਰੋਜ਼ਾਨਾ ਕਈ ਘਰ ਉੱਜੜ ਚੁੱਕੇ ਹਨ। ਅੱਜ ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦੀ ਕਾਰਵਾਈ ਦੌਰਾਨ ਵੀ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਗੱਲਬਾਤ ਛਿੜੀ। ਸਦਨ ‘ਚ ਬੋਲਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮੇਂ ਗੁਰੂਆਂ ਦੀ ਪਵਿੱਤਰ ਧਰਤੀ ਅੰਮ੍ਰਿਤਸਰ, ਗੋਇੰਦਵਾਲ ਸਾਹਿਬ, ਤਰਨਤਾਰਨ ਅਤੇ ਖਡੂਰ ਸਾਹਿਬ ‘ਚ ਸਭ ਤੋਂ ਜ਼ਿਆਦਾ ਨਸ਼ਿਆਂ ਦਾ ਕਹਿਰ ਹੈ ਅਤੇ ਕਈ ਘਰਾਂ ਦੇ ਚਿਰਾਗ ਨਸ਼ਿਆਂ ਦੇ ਬੁਝਾ ਦਿੱਤੇ ਹਨ।

ਡਾ. ਬਲਬੀਰ ਸਿੰਘ ਵੱਲੋਂ ਨਸ਼ਿਆਂ ਦੇ ਮੁੱਦੇ ‘ਤੇ ਵਿਧਾਨ ਸਭਾ ‘ਚ ਚਰਚਾ ਕੀਤੇ ਜਾਣ ਦੀ ਮੰਗ ਸਦਨ ਅੱਗੇ ਰੱਖੀ ਗਈ। ਇਸ ਦੌਰਾਨ ਸਪੀਕਰ ਨੇ ਸਭ ਦੀ ਸਹਿਮਤੀ ਨਾਲ ਫ਼ੈਸਲਾ ਦਿੱਤਾ ਕਿ 22 ਮਾਰਚ ਨੂੰ ਹੋਣ ਵਾਲੀ ਵਿਧਾਨ ਸਭਾ ਦੀ ਕਾਰਵਾਈ ਦੌਰਾਨ ਨਸ਼ਿਆਂ ਦੇ ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ। ਪਹਿਲਾਂ ਸਪੀਕਰ ਵੱਲੋਂ ਇਕ ਘੰਟੇ ਲਈ ਇਹ ਵਿਚਾਰ ਕਰਨ ਦੀ ਗੱਲ ਕਹੀ ਗਈ ਪਰ ਬਾਅਦ ‘ਚ ਉਨ੍ਹਾਂ ਨੇ ਕਿਹਾ ਕਿ 22 ਮਾਰਚ ਨੂੰ ਸਦਨ ਅੰਦਰ 2 ਘੰਟੇ ਨਸ਼ਿਆਂ ਦੇ ਮੁੱਦੇ ‘ਤੇ ਵਿਚਾਰ-ਚਰਚਾ ਕੀਤੀ ਜਾਵੇਗੀ।
ਡਾ. ਬਲਬੀਰ ਸਿੰਘ ਨੇ ਇਹ ਵੀ ਕਿਹਾ ਕਿ ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਜਿਹੇ ਇਲਾਕਿਆਂ ‘ਚ ਅਜੇ ਵੀ ਲੋਕਾਂ ਨੂੰ ਕੁੜੀਆਂ ਨੂੰ ਕੁੱਖ ‘ਚ ਮਾਰ ਦਿੱਤਾ ਜਾਂਦਾ ਹੈ ਅਤੇ ਇੱਥੇ 1000 ਮੁੰਡਿਆਂ ਪਿੱਛੇ ਸਿਰਫ 887 ਕੁੜੀਆਂ ਹਨ, ਜੋ ਕਿ ਇਕ ਗੰਭੀਰ ਵਿਸ਼ਾ ਹੈ।

Leave a Reply

Your email address will not be published. Required fields are marked *