ਅਨੰਦਪੁਰ ਸਾਹਿਬ ’ਚ ਕਤਲ ਕੀਤੇ ਪ੍ਰਦੀਪ ਸਿੰਘ ਦਾ ਹੋਇਆ ਸਸਕਾਰ, ਰੋ-ਰੋ ਬੇਹਾਲ ਹੋਇਆ ਪਰਿਵਾਰ


ਗੁਰਦਾਸਪੁਰ – ਹੋਲੇ ਮਹੱਲੇ ਦੌਰਾਨ ਕੁਝ ਸਿਰਫ਼ਿਰੇ ਨੌਜਵਾਨਾਂ ਵੱਲੋਂ ਪਿੰਡ ਗਾਜੀਕੋਟ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਅਤੇ ਕੈਨੇਡਾ ਵਾਸੀ ਨੌਜਵਾਨ ਨਿਹੰਗ ਪ੍ਰਦੀਪ ਸਿੰਘ ਦਾ ਕਤਲ ਕੀਤਾ ਗਿਆ ਸੀ। ਅੱਜ ਪ੍ਰਦੀਪ ਸਿੰਘ ਦੇ ਪਰਿਵਾਰਿਕ ਮੈਂਬਰਾਂ ਨੇ ਉਸ ਦਾ ਸਸਕਾਰ ਕੀਤਾ। ਇਸ ਦੌਰਾਨ ਪੂਰੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪਿੰਡ ‘ਚ ਵੀ ਸੋਗ ਦੀ ਲਹਿਰ ਦੋੜ ਚੁੱਕੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਕਰਮ ਮਜੀਠਿਆ ਸਣੇ ਕਈ ਹੋਰ ਆਗੂ ਵੀ ਪ੍ਰਦੀਪ ਸਿੰਘ ਦੇ ਪਰਿਵਾਰ ਦਾ ਨਾਲ ਦੁੱਖ ਵੰਡਾਉਣ ਉਨ੍ਹਾਂ ਘਰ ਪਹੁੰਚੇ ।

ਜ਼ਿਕਰਯੋਗ ਹੈ ਕਿ ਖ਼ਾਲਸਾ ਪੰਥ ਦੀ ਪਾਵਨ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕੌਮੀ ਤਿਉਹਾਰ ਹੋਲਾ-ਮਹੱਲਾ ਦੌਰਾਨ ਸੋਮਵਾਰ ਦੀ ਰਾਤ ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਤ ਕੈਨੇਡਾ ਦੇ ਪੱਕੇ ਵਾਸੀ ਸਿੱਖ ਨੌਜਵਾਨ ਪ੍ਰਦੀਪ ਸਿੰਘ ਪੁੱਤਰ ਗੁਰਬਖਸ਼ ਸਿੰਘ ਦਾ ਇਕ ਨੂਰਪੁਰਬੇਦੀ ਦੇ ਨੌਜਵਾਨ ਵੱਲੋਂ ਪਿੰਡ-ਬਢਲ ਲਾਗੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਸੀ। ਪੁਲਸ ਵੱਲੋਂ ਕਿਸੇ ਗੈਂਗਵਾਰ ਦੀ ਹੋਰ ਸੰਭਾਵੀ ਵਾਰਦਾਤ ਨੂੰ ਭਾਂਪਦਿਆਂ ਸਮੁੱਚਾ ਹੋਲਾ-ਮਹੱਲਾ ਖੇਤਰ ਪੁਲਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਹੈ।

ਹੋਲੇ-ਮਹੱਲੇ ਦੌਰਾਨ ਕਤਲ ਕੀਤੇ ਗਏ ਪ੍ਰਦੀਪ ਸਿੰਘ ਬਿਨਾਂ ਸਾਇਲੈਂਸਰਾਂ ਤੋਂ ਘੁੰਮ ਰਹੇ ਮੋਟਰਸਾਈਕਲਾਂ ਅਤੇ ਵੱਡੇ-ਵੱਡੇ ਸਪੀਕਰ ਲਗਾ ਕੇ ਰੇਸਾਂ ਲਗਾ ਰਹੇ ਟ੍ਰੈਕਟਰਾਂ ਵਾਲਿਆਂ ਨੂੰ ਅਜਿਹੀ ਹੁੱਲੜਬਾਜ਼ੀ ਕਰਨ ਤੋਂ ਰੋਕ ਰਹੇ ਸਨ। ਇਸ ਦੌਰਾਨ ਕੁਝ ਨੌਜਵਾਨਾਂ ਦੀ ਪ੍ਰਦੀਪ ਸਿੰਘ ਨਾਲ ਬਹਿਸ ਹੋ ਗਈ ਅਤੇ ਲੜਾਈ ਝਗੜਾ ਸ਼ੁਰੂ ਹੋ ਗਿਆ, ਜਿਸ ਵਿਚ ਪ੍ਰਦੀਪ ਸਿੰਘ ਦੀ ਕੋਈ ਨੁਕੀਲੀ ਚੀਜ਼ ਵੱਜਣ ਨਾਲ ਮੌਤ ਹੋ ਗਈ।

Leave a Reply

Your email address will not be published. Required fields are marked *