ਚੰਡੀਗੜ੍ਹ : ਕਾਂਗਰਸ ਵੱਲੋਂ ਪੂਰੇ ਦੇਸ਼ ਸਮੇਤ ਅੱਜ ਇੱਥੇ ਮਹਿੰਗਾਈ, ਬੇਰੁਜ਼ਗਾਰੀ ਅਤੇ ਅਡਾਣੀ ਮਾਮਲੇ ਨੂੰ ਲੈ ਕੇ ਮੋਦੀ ਸਰਕਾਰ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪੂਰੇ ਦੇਸ਼ ‘ਚ ਕਾਂਗਰਸ ਵੱਲੋਂ ਜ਼ਿਲ੍ਹਾ ਹੈੱਡ ਕੁਆਰਟਰਾਂ ਤੋਂ ਲੈ ਕੇ ਰਾਜ ਭਵਨ ਤੱਕ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਮੱਦੇਨਜ਼ਰ ਚੰਡੀਗੜ੍ਹ ‘ਚ ਵੀ ਪੰਜਾਬ ਕਾਂਗਰਸ ਵੱਲੋਂ ਰੋਸ ਮਾਰਚ ਕੱਢਿਆ ਜਾਵੇਗਾ।
ਇਹ ਰੋਸ ਮਾਰਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ‘ਚ ਕਾਂਗਰਸ ਭਵਨ ਤੋਂ ਸ਼ੁਰੂ ਹੋਵੇਗਾ ਅਤੇ ਇਸ ‘ਚ ਸੂਬੇ ਦੇ ਸਮੁੱਚੀ ਲੀਡਰਸ਼ਿਪ ਸ਼ਾਮਲ ਹੋਵੇਗੀ।
ਰਾਜਾ ਵੜਿੰਗ ਦਾ ਕਹਿਣਾ ਹੈ ਕਿ ਇਹ ਰੋਸ ਮਾਰਚ ਅਡਾਣੀ ਦੀਆਂ ਨੀਤੀਆਂ ਖ਼ਿਲਾਫ਼ ਕੱਢਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਸ਼ੁਰੂ ਤੋਂ ਹੀ ਲਗਾਤਾਰ ਭਾਜਪਾ ‘ਤੇ ਅਡਾਣੀ ਦਾ ਸਮਰਥਨ ਕਰਨ ਅਤੇ ਉਸ ਨੂੰ ਫ਼ਾਇਦਾ ਪਹੁੰਚਾਉਣ ਦਾ ਦੋਸ਼ ਲਾਉਂਦੀ ਰਹੀ ਹੈ।