ਲੁਧਿਆਣਾ : ਆਬਕਾਰੀ ਵਿਭਾਗ ਨੇ ਵਿਜੀਲੈਂਸ ਦੀ ਆਮਦਨ ਤੋਂ ਵੱਧ ਜਾਇਦਾਦ ਦੀ ਜਾਂਚ ਦੌਰਾਨ ਸ਼ਰਾਬ ਦੀ ਬਰਾਮਦਗੀ ਦੇ ਮਾਮਲੇ ‘ਚ ਸਾਬਕਾ ਡਿਪਟੀ ਕਮਿਸ਼ਨਰ ਅਤੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ। ਵਿਜੀਲੈਂਸ ਨੇ ਸੋਮਵਾਰ ਨੂੰ ਉਸ ਦੇ ਘਰ ਛਾਪਾ ਮਾਰਿਆ ਤਾਂ ਉਥੋਂ 73 ਬੋਤਲਾਂ ਵਿਦੇਸ਼ੀ ਅਤੇ ਚੰਡੀਗੜ੍ਹ ਸ਼ਰਾਬ ਬਰਾਮਦ ਹੋਈ। ਵਿਧਾਇਕ ਕੋਲ L50 ਦਾ ਪਰਮਿਟ ਵੀ ਹੈ ਪਰ ਫਿਰ ਵੀ ਉਹ ਘਰ ‘ਚ ਜ਼ਿਆਦਾ ਸ਼ਰਾਬ ਰੱਖ ਰਿਹਾ ਸੀ। ਵਿਜੀਲੈਂਸ ਟੀਮ ਨੇ ਇਸ ਸਬੰਧੀ ਐਕਸਾਈਜ਼ ਵਿਭਾਗ ਨੂੰ ਸੂਚਿਤ ਕੀਤਾ ਸੀ ਅਤੇ ਉਸ ਤੋਂ ਬਾਅਦ ਥਾਣਾ ਡਵੀਜ਼ਨ ਨੰਬਰ 5 ਵਿੱਚ ਇਹ ਅਪਰਾਧਿਕ ਮਾਮਲਾ ਦਰਜ ਕੀਤਾ ਗਿਆ ਸੀ।
ਸਾਬਕਾ ਵਿਧਾਇਕ ਕੁਲਦੀਪ ਵੈਦ ਦੀ ਜਾਇਦਾਦ ਦੀ ਪੈਮਾਇਸ਼ ਦੂਜੇ ਦਿਨ ਵੀ ਜਾਰੀ ਹੈ। ਵਿਜੀਲੈਂਸ ਨੇ ਪੱਖੋਵਾਲ ਰੋਡ ‘ਤੇ ਸਥਿਤ ਇਕ ਰੈਸਟੋਰੈਂਟ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ‘ਚ ਸਾਬਕਾ ਵਿਧਾਇਕ ਵੈਦ ਦਾ ਵੀ ਹੱਥ ਦੱਸਿਆ ਜਾਂਦਾ ਹੈ।