ਨਾਹਨ, 3 ਅਗਸਤ (ਦਲਜੀਤ ਸਿੰਘ)- ਪਹਾੜੀ ਇਲਾਕਿਆਂ ’ਚ ਮੋਹਲੇਧਾਰ ਮੀਂਹ ਕਾਰਨ ਜ਼ਮੀਨ ਖਿਸਕ ਦੀਆਂ ਘਟਨਾਵਾਂ ਵਾਪਰ ਰਹੀਆਂ ਹਨ। ਹਿਮਾਚਲ ਪ੍ਰਦੇਸ਼ ’ਚ ਜ਼ਮੀਨ ਖਿਸਕ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਹੁਣ ਇਕ ਵਾਰ ਫਿਰ ਸਿਰਮੌਰ ਜ਼ਿਲ੍ਹੇ ’ਚ ਜ਼ਮੀਨ ਖਿਸਕ ਗਈ ਹੈ। ਇਸ ਵਾਰ ਵੀ ਵੀਡੀਓ ਅਤੇ ਤਸਵੀਰਾਂ ਸਾਹਮਣੇ ਆਈਆਂ ਹਨ। ਹਿਮਾਚਲ ਦੇ ਸਿਰਮੌਰ ਜ਼ਿਲ੍ਹੇ ਦੇ ਰੇਣੂਕਾਜੀ ’ਚ ਜ਼ਮੀਨ ਖਿਸਕ ਗਈ ਹੈ, ਜਿਸ ਕਾਰਨ ਆਵਾਜਾਈ ਠੱਪ ਹੋ ਗਈ ਹੈ। ਜਾਣਕਾਰੀ ਮੁਤਾਬਕ ਸਿਰਮੌਰ ਜ਼ਿਲ੍ਹੇ ’ਚ ਨਾਹਨ ਨੂੰ ਜੋੜਨ ਵਾਲੇ ਮੁੱਖ ਮਾਰਗ ਰੇਣੂਕਾਜੀ ਸੰਗਡਾਹ-ਹਰੀਪੁਰਧਾਰ ’ਚ ਜ਼ਮੀਨ ਖਿਸਕ ਗਈ ਹੈ। ਜ਼ਮੀਨ ਖਿਸਕਣ ਕਾਰਨ ਆਵਾਜਾਈ ਲਈ ਮਾਰਗ ਪੂਰੀ ਤਰ੍ਹਾਂ ਬੰਦ ਹੋ ਗਿਆ ਹੈ। ਚੰਗੀ ਗੱਲ ਇਹ ਹੈ ਕਿ ਇਸ ਘਟਨਾ ’ਚ ਜਾਨੀ-ਮਾਲੀ ਨੁਕਸਾਨ ਤੋਂ ਬਚਾਅ ਰਿਹਾ ਹੈ। ਹਾਲਾਂਕਿ ਮਾਰਗ ਦੋ ਦੋਹਾਂ ਪਾਸੇ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ ਹਨ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸ਼ਿਲਾਈ ਪਾਉਂਟਾ ਮਾਰਗ ’ਚੇ ਹਾਈਵੇਅ ਧੱਸ ਗਿਆ ਸੀ, ਉਹ ਮਾਰਗ ਅਜੇ ਵੀ ਬਹਾਲ ਨਹੀਂ ਹੋ ਸਕਿਆ ਹੈ। ਓਧਰ ਮੌਸਮ ਵਿਿਗਆਨ ਕੇਂਦਰ ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਖਰਾਬ ਮੌਸਮ ਨੂੰ ਵੇਖਦਿਆਂ ਲੋਕਾਂ ਅਤੇ ਸੈਲਾਨੀਆਂ ਨੂੰ ਨਦੀ-ਨਾਲਿਆਂ ਤੋਂ ਦੂਰੀ ਬਣਾ ਕੇ ਰੱਖਣ ਦੀ ਸਲਾਹ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਲਾਹੌਲ-ਸਪੀਤੀ ਅਤੇ ਕਿੰਨੌਰ ਨੂੰ ਛੱਡ ਕੇ ਬਾਕੀ ਸਾਰੇ 10 ਜ਼ਿਿਲ੍ਹਆਂ ਦੀਆਂ ਕੁਝ ਥਾਵਾਂ ’ਚ 4 ਤੋਂ 5 ਅਗਸਤ ਨੂੰ ਮੋਹਲੇਧਾਰ ਮੀਂਹ ਪੈਣ ਦੀ ਸੰਭਾਵਨਾ ਹੈ।