ਚੰਡੀਗੜ੍ਹ, 3 ਅਗਸਤ (ਦਲਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਠਾਨਕੋਟ ਦੇ ਰਣਜੀਤ ਸਾਗਰ ਡੈਮ ਦੇ ਨੇੜੇ ਅੱਜ ਸਵੇਰੇ ਸੈਨਾ ਦੇ ਹੈਲੀਕਾਪਟਰ ਦੇ ਕ੍ਰੈਸ਼ ਹੋਣ ਦੀ ਖ਼ਬਰ ‘ਤੇ ਚਿੰਤਾ ਪ੍ਰਗਟਾਈ ਗਈ | ਉਨ੍ਹਾਂ ਨੇ ਟਵੀਟ ਕਰ ਕੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਚੁੱਕੀਆਂ ਹਨ ਅਤੇ ਬਚਾਅ ਕਾਰਜ ਜਾਰੀ ਹਨ |
ਕੈਪਟਨ ਨੇ ਜਤਾਈ ਸੈਨਾ ਦੇ ਹੈਲੀਕਾਪਟਰ ਦੇ ਕ੍ਰੈਸ਼ ਹੋਣ ‘ਤੇ ਚਿੰਤਾ, ਕਿਹਾ – ਬਚਾਅ ਕਾਰਜ ਜਾਰੀ
