ਚੰਡੀਗੜ੍ਹ : ‘ਵਾਰਿਸ ਪੰਜਾਬ ਦੇ ਜੱਥੇਬੰਦੀ’ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਮਗਰੋਂ ਪੰਜਾਬ ਦਾ ਮਾਹੌਲ ਪੂਰੀ ਤਰ੍ਹਾਂ ਗਰਮਾ ਗਿਆ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ‘ਤੇ ਰਵਨੀਤ ਬਿੱਟੂ ਤੋਂ ਬਾਅਦ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦਾ ਟਵੀਟ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਗੁਰੂ ਦੇ ਸੱਚੇ ਸਿੱਖ ਕਦੇ ਭੱਜਦੇ ਨਹੀਂ ਹੁੰਦੇ। ਚਾਹੇ ਮਜਬੂਰੀ ਵੱਸ ਹੀ ਪੰਜਾਬ ਪੁਲਸ ਆਪਣਾ ਕੰਮ ਕਰ ਰਹੀ ਹੈ। ਰਾਜਾ ਵੜਿੰਗ ਨੇ ਆਪਣੇ ਟਵੀਟ ਰਾਹੀਂ ਸਮੂਹ ਪੰਜਾਬ ਦੇ ਲੋਕਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।
‘ਅੰਮ੍ਰਿਤਪਾਲ’ ਦੀ ਗ੍ਰਿਫ਼ਤਾਰੀ ‘ਤੇ ਭਖਿਆ ਪੰਜਾਬ ਦਾ ਮਾਹੌਲ, ਹੁਣ ਰਾਜਾ ਵੜਿੰਗ ਬੋਲੇ-ਗੁਰੂ ਦੇ ਸੱਚੇ ਸਿੱਖ ਭੱਜਦੇ ਨਹੀਂ ਹੁੰਦੇ’
