ਅੰਮ੍ਰਿਤਪਾਲ ਸਿੰਘ ਮਾਮਲੇ ‘ਚ ਹੁਣ NIA ਦੀ ਐਂਟਰੀ, 8 ਟੀਮਾਂ ਪੁੱਜੀਆਂ ਪੰਜਾਬ


ਚੰਡੀਗੜ੍ਹ : ਪੰਜਾਬ ‘ਚ ‘ਵਾਰਿਸ ਪੰਜਾਬ ਦੇ’ ਜੱਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਮਾਮਲੇ ‘ਚ ਰਾਸ਼ਟਰੀ ਜਾਂਚ ਏਜੰਸੀ (ਐੱਨ. ਆਈ. ਏ.) ਦੀ ਐਂਟਰੀ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐੱਨ. ਆਈ. ਏ. ਦੀਆਂ 8 ਟੀਮਾਂ ਪੰਜਾਬ ਪਹੁੰਚ ਗਈਆਂ ਹਨ। ਟੀਮਾਂ ਵੱਲੋਂ ਉਕਤ ਮਾਮਲੇ ‘ਚ ਜਲੰਧਰ, ਤਰਨਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ‘ਚ ਜਾਂਚ ਕੀਤੀ ਜਾ ਰਹੀ ਹੈ। ਉੱਥੇ ਹੀ ਦੂਜੇ ਪਾਸੇ ਪੂਰੇ ਸੂਬੇ ‘ਚ ਪੰਜਾਬ ਪੁਲਸ ਵੱਲੋਂ ਤਲਾਸ਼ੀ ਮੁਹਿੰਮ ਜਾਰੀ ਹੈ।

ਪੰਜਾਬ ‘ਚ ਅੱਜ ਦੁਪਹਿਰ 12 ਵਜੇ ਇੰਟਰਨੈੱਟ ਸੇਵਾਵਾਂ ਵੀ ਸ਼ੁਰੂ ਹੋ ਜਾਣਗੀਆਂ। ਇਸ ਦੇ ਨਾਲ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਅੰਮ੍ਰਿਤਪਾਲ ਸਿੰਘ ਮਾਮਲੇ ‘ਤੇ ਸੁਣਵਾਈ ਹੋਵੇਗੀ। ਇਸ ‘ਚ ਮੰਗ ਕੀਤੀ ਗਈ ਹੈ ਕਿ ਅੰਮ੍ਰਿਤਪਾਲ ਨੂੰ ਜ਼ਬਰਨ ਹਿਰਾਸਤ ‘ਚ ਰੱਖਿਆ ਗਿਆ ਹੈ। ਪੁਲਸ ਨੇ ਅੰਮ੍ਰਿਤਪਾਲ ਸਿੰਘ ਦੇ ਪਰਿਵਾਰਕ ਮੈਂਬਰਾਂ ‘ਤੇ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ।
ਸੂਤਰਾਂ ਦੇ ਮੁਤਾਬਕ ਅੰਮ੍ਰਿਤਪਾਲ ਦੀ ਪਤਨੀ ਅਤੇ ਯੂ. ਕੇ. ਦੀ ਐੱਨ. ਆਰ. ਆਈ. ਕੁੜੀ ਕਿਰਨਦੀਪ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਪਤਾ ਲੱਗਾ ਹੈ ਕਿ ਪੁਲਸ ਅੰਮ੍ਰਿਤਪਾਲ ਸਿੰਘ ਅਤੇ ਕਿਰਨਦੀਪ ਕੌਰ ਦੇ ਗੁਪਤ ਵਿਆਹ ਦੀ ਜਾਂਚ ਕਰ ਰਹੀ ਹੈ। ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਵੀ ਪੁਲਸ ਕੋਲ ਬੀਤੇ ਦਿਨ ਆਤਮ-ਸਮਰਪਣ ਕਰ ਦਿੱਤਾ ਸੀ।

Leave a Reply

Your email address will not be published. Required fields are marked *