ਚੰਡੀਗੜ੍ਹ/ਨਵੀਂ ਦਿੱਲੀ, ਆਨਲਾਈਨ ਡੈਸਕ : ਖਾਲਿਸਤਾਨੀ ਸਮਰਥਕ ਅਤੇ ‘ਵਾਰਿਸ ਪੰਜਾਬ ਦੇ’ ਸੰਗਠਨ ਦਾ ਮੁਖੀ ਅੰਮ੍ਰਿਤਪਾਲ ਸਿੰਘ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹੈ। ਹਾਲਾਂਕਿ ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ‘ਤੇ ਸ਼ਿਕੰਜਾ ਕੱਸਿਆ ਹੋਇਆ ਹੈ। ਪੁਲਿਸ ਨੇ ਅੰਮ੍ਰਿਤਪਾਲ ਦੇ ਚਾਚੇ ਹਰਜੀਤ ਸਿੰਘ ਤੋਂ ਇਲਾਵਾ ਦਲਜੀਤ ਕਲਸੀ, ਬਸੰਤ ਸਿੰਘ, ਗੁਰਮੀਤ ਸਿੰਘ ਭੁਖਨਵਾਲਾ ਤੇ ਭਗਵੰਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਪੁਲਿਸ ਦੀ ਇਕ ਟੀਮ ਹਰਪ੍ਰੀਤ ਨੂੰ ਆਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਲੈ ਗਈ ਹੈ। ਹਰਪ੍ਰੀਤ ਤੋਂ ਇਲਾਵਾ ਹੋਰ ਮੁਲਜ਼ਮਾਂ ਨੂੰ ਵੀ ਇੱਥੇ ਲਿਆਂਦਾ ਗਿਆ ਹੈ।
ਅੰਮ੍ਰਿਤਪਾਲ ਸਿੰਘ ਦਾ ਚਾਚਾ ਅਸਾਮ ਸ਼ਿਫਟ, ਬਾਕੀ ਸਾਥੀਆਂ ਨੂੰ ਵੀ ਲਿਆਂਦਾ ਗਿਆ; 5 ਮੁਲਜ਼ਮਾਂ ’ਤੇ ਲੱਗਾ NSA
