ਸ੍ਰੀ ਅਨੰਦਪੁਰ ਸਾਹਿਬ ਮਾਰਚ- ਰੂਸ ਦੇ ਵੈਗਨਾਰ ਗਰੁੱਪ ਪ੍ਰਾਈਵੇਟ ਆਰਮੀ ਦੀ ਤਰਜ਼ ’ਤੇ ‘ਅਨੰਦਪੁਰ ਸਾਹਿਬ ਖ਼ਾਲਸਾ ਫ਼ੌਜ’ ਬਣਾਉਣ ਦਾ ਸੁਫ਼ਨਾ ਅੰਮ੍ਰਿਤਪਾਲ ਨੇ ਵੇਖਿਆ ਸੀ। ਇਸ ਕੰਮ ਲਈ ਉਸ ਨੇ ਕਰੋੜਾਂ ਰੁਪਏ ਫੰਡ ਦੇ ਤੌਰ ‘ਤੇ ਬਾਹਰੋਂ ਮੰਗਵਾ ਲਏ ਸਨ। ਆਪਣੇ ‘ਅਨੰਦਪੁਰ ਸਾਹਿਬ ਖ਼ਾਲਸਾ ਫ਼ੌਜ’ ਬਣਾਉਣ ਦੇ ਪ੍ਰੋਗਰਾਮ ਨੂੰ ਉਸ ਵੱਲੋਂ ਵਿਸਾਖੀ ਮੌਕੇ ਸਾਕਾਰ ਕੀਤੇ ਜਾਣ ਦਾ ਪ੍ਰੋਗਰਾਮ ਵੱਡੀ ਪੱਧਰ ’ਤੇ ਉਲੀਕਿਆ ਗਿਆ ਸੀ। ਅੰਮ੍ਰਿਤਪਾਲ ਸਿੰਘ ਵੱਲੋਂ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਖ਼ਾਲਸਾ ਵਹੀਰ ਰਾਹੀਂ ਸੰਗਤਾਂ ਦਾ ਵੱਡਾ ਇਕੱਠ ਕਰਕੇ ‘ਅਨੰਦਪੁਰ ਸਾਹਿਬ ਖ਼ਾਲਸਾ ਫ਼ੌਜ’ ਦੀ ਸਥਾਪਨਾ ਦਾ ਐਲਾਨ ਕੀਤੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ, ਜਿਸ ਨੂੰ ਖ਼ੁਫ਼ੀਆ ਏਜੰਸੀਆਂ ਦੀ ਚੌਕਸੀ ਕਾਰਨ ਖ਼ਤਮ ਹੀ ਨਹੀਂ ਕੀਤਾ ਗਿਆ ਸਗੋਂ ਉਸ ਦੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚ ਥਾਪੇ ਗਏ ਏਰੀਆ ਕਮਾਂਡਰਾਂ ਅਤੇ ਆਗੂਆਂ ਨੂੰ ਪੰਜਾਬ ਪੁਲਸ ਵੱਲੋਂ ਵੱਖ-ਵੱਖ ਧਰਾਵਾਂ ਹੇਠ ਪਰਚਾ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਜਦੋਂ ਇਸ ਪੱਤਰਕਾਰ ਵੱਲੋਂ ਕੌਮੀ ਤਿਉਹਾਰ ਹੋਲਾ-ਮਹੱਲਾ ’ਤੇ ਅੰਮ੍ਰਿਤਪਾਲ ਦੇ ਇਸ ਪ੍ਰੋਗਰਾਮ ਸ੍ਰੀ ਅਨੰਦਪੁਰ ਸਾਹਿਬ ਅਤੇ ਰੋਪੜ ਦੇ ਇੰਚਾਰਜ ਭਾਈ ਜਰਨੈਲ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਇਸ ਗੱਲ ਦਾ ਖ਼ੁਲਾਸਾ ਕੀਤਾ ਸੀ ਇਸ ਲਈ ਅਨੰਦਪੁਰ ਵਿਖੇ ਪ੍ਰੋਗਰਾਮ ਉਲੀਕਿਆ ਗਿਆ ਹੈ ਇਸ ਸਬੰਧੀ ਅਖ਼ਬਾਰਾਂ ’ਚ ਕੁਝ ਨਹੀਂ ਦਿੱਤਾ ਜਾਵੇਗਾ ਅਤੇ ਸਮਾਂ ਆਉਣ ’ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਅੰਮ੍ਰਿਤਪਾਲ ਜੀ ਇਸ ਬਾਰੇ ਜਾਣਕਾਰੀ ਦੇ ਸਕਣਗੇ, ਸਾਨੂੰ ਇਸ ਬਾਰੇ ਬੋਲਣ ਦਾ ਕੋਈ ਅਧਿਕਾਰ ਨਹੀਂ ਹੈ। ਇਸ ਪੱਤਰਕਾਰ ਨੂੰ ਵੀ ਇਹ ਬਿਆਨ ਦੇਣ ਵਾਲੇ ਭਾਈ ਜਰਨੈਲ ਸਿੰਘ ਨੂੰ ਵੀ ਰੂਪਨਗਰ ਪੁਲਸ ਵੱਲੋਂ ਹਿਰਾਸਤ ਵਿਚ ਲਿਆ ਗਿਆ ਦੱਸਿਆ ਜਾ ਰਿਹਾ ਹੈ।
ਇਥੇ ਇਹ ਬਿਆਨ ਦੇਣ ਵਾਲੀ ਗੱਲ ਹੈ ਕਿ ਅੰਮ੍ਰਿਤਪਾਲ ਸਿੰਘ ਦਾ ਕੋਈ ਗੁਰੂ ਜ਼ਰੂਰ ਹੋਵੇਗਾ, ਜਿਸ ਦੇ ਹੁਕਮ ’ਤੇ ਵਿਸਾਖੀ ਮੌਕੇ ਸਮਾਰੋਹ ਆਯੋਜਿਤ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਜਿਸ ਨੂੰ ਕੇਂਦਰੀ ਗ੍ਰਹਿ ਮੰਤਰੀ, ਪੰਜਾਬ ਦੇ ਮੁੱਖ ਮੰਤਰੀ ਅਤੇ ਕੇਂਦਰ ਸਰਕਾਰ ਦੀਆਂ ਏਜੰਸੀਆਂ ਨੇ ਅਸਫ਼ਲ ਕਰ ਦਿੱਤਾ। ਪੰਜਾਬ ਪੁਲਸ ਅਤੇ ਪੰਜਾਬ ਵਿਚ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਬਣਾਏ ਰੱਖਿਆ ਗਿਆ ਹੈ।