ਨਵੀਂ ਦਿੱਲੀ- ਸੂਰਤ ਦੀ ਇਕ ਅਦਾਲਤ ਵਲੋਂ ਮਾਣਹਾਨੀ ਮਾਮਲੇ ‘ਚ ਸਜ਼ਾ ਸੁਣਾਏ ਜਾਣ ਦੇ ਮੱਦੇਨਜ਼ਰ ਕੇਰਲ ਦੀ ਵਾਇਨਾਡ ਸੰਸਦੀ ਸੀਟ ਦਾ ਪ੍ਰਤੀਨਿਧੀਤੱਵ ਕਰ ਰਹੇ ਰਾਹੁਲ ਗਾਂਧੀ ਨੂੰ ਸ਼ੁੱਕਰਵਾਰ ਨੂੰ ਲੋਕ ਸਭਾ ਦੀ ਮੈਂਬਰਸ਼ਿਪ ਲਈ ਅਯੋਗ ਠਹਿਰਾਇਆ ਗਿਆ। ਲੋਕ ਸਭਾ ਸਕੱਤਰੇਤ ਵਲੋਂ ਜਾਰੀ ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ਦੀ ਅਯੋਗਤਾ ਸੰਬੰਧੀ ਆਦੇਸ਼ 23 ਮਾਰਚ ਤੋਂ ਪ੍ਰਭਾਵੀ ਹੋਵੇਗੀ। ਨੋਟੀਫਿਕੇਸ਼ਨ ‘ਚ ਕਿਹਾ ਗਿਆ ਹੈ ਕਿ ਰਾਹੁਲ ਗਾਂਧੀ ਸੰਵਿਧਾਨ ਦੀ ਧਾਰਾ 102 (1) ਅਤੇ ਜਨ ਪ੍ਰਤੀਨਿਧੀਤੱਵ ਐਕਟ 1951 ਧਾਰਾ 8 ਦੇ ਅਧੀਨ ਅਯੋਗ ਐਲਾਨ ਕੀਤੇ ਗਏ ਹਨ। ਦੱਸਣਯੋਗ ਹੈ ਕਿ ‘ਮੋਦੀ ਸਰਨੇਮ’ ਨੂੰ ਲੈ ਕੇ ਇਤਰਾਜ਼ਯੋਗ ਟਿੱਪਣੀ ਦੇ ਮਾਮਲੇ ‘ਚ ਸੂਰਤ ਦੀ ਇਕ ਅਦਾਲਤ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੂੰ ਅਪਰਾਧਕ ਮਾਣਹਾਨੀ ਦਾ ਦੋਸ਼ੀ ਠਹਿਰਾਇਆ ਹੈ। ਕੋਰਟ ਨੇ ਉਨ੍ਹਾਂ ਨੂੰ 2 ਸਾਲ ਦੀ ਸਜ਼ਾ ਸੁਣਾਈ ਹੈ।