ਹਰਿਆਣਾ- ਹਰਿਆਣਾ ਪੁਲਸ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਵੱਖਵਾਦੀ ਅੰਮ੍ਰਿਤਪਾਲ ਸਿੰਘ ਦਾ ਅੰਤਿਮ ਟਿਕਾਣਾ (ਲੋਕੇਸ਼ਨ) ਕੁਰੂਕਸ਼ੇਤਰ ਜ਼ਿਲ੍ਹੇ ‘ਚ ਮਿਲਣ ਤੋਂ ਬਾਅਦ ਪੂਰੇ ਸੂਬੇ ‘ਚ ਚੌਕਸੀ ਵਧਾ ਦਿੱਤੀ ਗਈ ਹੈ ਅਤੇ ਪੁਲਸ ਕਰਮੀਆਂ ਨੂੰ ਅਲਰਟ ‘ਤੇ ਰੱਖਿਆ ਗਿਆ ਹੈ। ਹਾਲਾਂਕਿ ਅੰਮ੍ਰਿਤਪਾਲ ਅਤੇ ਉਸ ਦੇ ਸਹਿਯੋਗੀ ਪਪਲਪ੍ਰੀਤ ਸਿੰਘ ਦਾ ਅਜੇ ਤੱਕ ਕੋਈ ਪਤਾ ਨਹੀਂ ਲੱਗ ਸਕਿਆ। ਉਨ੍ਹਾਂ ਨੂੰ 19 ਮਾਰਚ ਨੂੰ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਾਬਾਦ ‘ਚ ਇਕ ਔਰਤ ਨੇ ਆਪਣੇ ਘਰ ‘ਚ ਸ਼ਰਨ ਦਿੱਤੀ ਸੀ। ਪੰਜਾਬ ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਵੀਰਵਾਰ ਨੂੰ ਕਿਹਾ ਸੀ,”ਜਿਵੇਂ ਹੀ ਸਾਨੂੰ ਜਾਣਕਾਰੀ ਮਿਲੀ ਕਿ ਉਹ ਪੰਜਾਬ ਤੋਂ ਬਾਹਰ ਦੌੜ ਗਿਆ ਹੈ, ਅਸੀਂ ਤੁਰੰਤ ਹੋਰ ਸੂਬਿਆਂ ਨੂੰ ਚੌਕਸ ਕਰ ਦਿੱਤਾ।” ਹਰਿਆਣਾ ਦੀ ਐਡੀਸ਼ਨਲ ਪੁਲਸ ਡਾਇਰੈਕਟਰ ਜਨਰਲ (ਕਾਨੂੰਨ ਵਿਵਸਥਾ) ਮਮਤਾ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਕਿ ਅੰਮ੍ਰਿਤਪਾਲ ਸ਼ਾਹਾਬਾਦ ਤੋਂ ਕਿੱਥੇ ਗਿਆ।
ਅੰਮ੍ਰਿਤਪਾਲ ਦੀ ਆਖ਼ਰੀ ਲੋਕੇਸ਼ਨ ਕੁਰੂਕਸ਼ੇਤਰ ‘ਚ ਮਿਲੀ, ਹਰਿਆਣਾ ਪੁਲਸ ਚੌਕਸ
