ਜਲੰਧਰ : ਚੋਣ ਕਮਿਸ਼ਨ ਵਲੋਂ ਜਲੰਧਰ ਲੋਕ ਸਭਾ ਹਲਕੇ ’ਤੇ ਹੋਣ ਵਾਲੀ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ। ਚੋਣ ਕਮਿਸ਼ਨ ਵਲੋਂ ਕੀਤੇ ਗਏ ਐਲਾਨ ਮੁਤਾਬਕ 10 ਮਈ ਦਿਨ ਬੁੱਧਵਾਰ ਨੂੰ ਵੋਟਿੰਗ ਹੋਵੇਗੀ। ਇਸ ਜ਼ਿਮਨੀ ਚੋਣ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਚੋਣ ਕਮਿਸ਼ਨ ਵਲੋਂ ਜ਼ਿਮਨੀ ਚੋਣ ਦੀ ਤਾਰੀਖ਼ ਦੇ ਐਲਾਨ ਦੇ ਨਾਲ ਹੀ ਜਲੰਧਰ ਵਿਚ ਚੋਣ ਜ਼ਾਬਤਾ ਲੱਗ ਗਿਆ ਹੈ। ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਕਾਂਗਰਸ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਵਲੋਂ ਮਰਹੂਮ ਚੌਧਰੀ ਸੰਤੋਖ ਸਿੰਘ ਦੀ ਪਤਨੀ ਕਰਮਜੀਤ ਕੌਰ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਜਲੰਧਰ ਵਿਚ ਹੋਣ ਵਾਲੀ ਜ਼ਿਮਨੀ ਚੋਣ ਦੀ ਤਾਰੀਖ਼ ਦਾ ਹੋਇਆ ਐਲਾਨ
