ਹਰਿਆਣਾ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਕਿਹਾ ਕਿ ਹਾਲ ਹੀ ‘ਚ ਪਏ ਮੀਂਹ ਅਤੇ ਗੜੇਮਾਰੀ ਕਾਰਨ ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਅਗਲੇ ਮਹੀਨੇ ਦਿੱਤਾ ਜਾਵੇਗਾ। ਖੱਟੜ ਭਿਵਾਨੀ ਜ਼ਿਲ੍ਹੇ ਦੇ ਪਿੰਡ ਤਿਗੜਾਨਾ ਅਤੇ ਧਨਾਨਾ ਪਿੰਡ ਵਿਚ ਜਨ ਸੰਵਾਦ ਪ੍ਰੋਗਰਾਮ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰ ਰਹੇ ਸਨ।
ਖਰਾਬ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਦੇਵਾਂਗੇ, ਕੁਦਰਤ ਦੀ ਮਾਰ ਝੱਲ ਚੁੱਕੇ ਕਿਸਾਨਾਂ ਨਾਲ ਖੜ੍ਹੇ ਹਾਂ: ਖੱਟੜ
