ਗੰਗਟੋਕ- ਸਿੱਕਮ ਦੇ ਨਾਥੂਲਾ ਸਰਹੱਦੀ ਇਲਾਕੇ ਵਿਚ ਬਰਫ਼ ਦੀ ਤੋਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਹੋ ਗਈ, ਜਦਕਿ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ। ਸੂਚਨਾ ਮਿਲਦੇ ਹੀ ਬਚਾਅ ਅਤੇ ਰਾਹਤ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਕ ਨਿਊਜ਼ ਏਜੰਸੀ ਮੁਤਾਬਕ ਸਿੱਕਮ ਨਾਥੂਲਾ ਸਰਹੱਦੀ ਖੇਤਰ ਵਿਚ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ ਹੋਣ ਅਤੇ 11 ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ।
ਸਿੱਕਮ ‘ਚ ਬਰਫ਼ ਦੇ ਤੋਦੇ ਡਿੱਗਣ ਕਾਰਨ 6 ਸੈਲਾਨੀਆਂ ਦੀ ਮੌਤ, ਕਈ ਲੋਕ ਦੱਬੇ
