ਜਲੰਧਰ – ਜਲੰਧਰ ਵੈਸਟ ਹਲਕੇ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਹਾਈਕਮਾਨ ਨੇ ਪਾਰਟੀ ਵਿਚੋਂ ਕੱਢ ਦਿੱਤਾ ਹੈ। ਇਸ ਦੀ ਜਾਣਕਾਰੀ ਪੰਜਾਬ ਪ੍ਰਦੇਸ਼ ਇੰਚਾਰਜ ਹਰੀਸ਼ ਚੌਧਰੀ ਵੱਲੋਂ ਦਿੱਤੀ ਗਈ ਹੈ। ਇਥੇ ਦੱਸਣਯੋਗ ਹੈ ਕਿ ਅੱਜ ਸਵੇਰ ਤੋਂ ਹੀ ਚਰਚਾਵਾਂ ਦਾ ਬਾਜ਼ਾਰ ਗਰਮ ਹੈ ਕਿ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਅੱਜ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਸਕਦੇ ਹਨ।
ਸਾਬਕਾ ਵਿਧਾਇਕ ਸੁਸ਼ੀਲ ਕੁਮਾਰ ਰਿੰਕੂ ਨੂੰ ਕਾਂਗਰਸ ਨੇ ਪਾਰਟੀ ‘ਚੋਂ ਕੱਢਿਆ ਬਾਹਰ
