ਕਪੂਰਥਲਾ- ਬੀਤੀ ਰਾਤ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਨੇ ਚਲਾਈ ਸਾਂਝੀ ਚੈਕਿੰਗ ਮੁਹਿੰਮ ਦੌਰਾਨ 7 ਹਵਾਲਾਤੀਆਂ ਤੋਂ 6 ਮੋਬਾਇਲ ਫੋਨ ਤੇ ਹੋਰ ਸਾਮਾਨ ਬਰਾਮਦ ਕੀਤਾ ਹੈ। ਥਾਣਾ ਕੋਤਵਾਲੀ ਨੇ ਸਾਰੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।
ਜਾਣਕਾਰੀ ਅਨੁਸਾਰ ਏ. ਡੀ. ਜੀ. ਪੀ. ਜੇਲ੍ਹ ਦੇ ਹੁਕਮਾਂ ’ਤੇ ਸੂਬੇ ਭਰ ਦੀਆਂ ਜੇਲ੍ਹਾਂ ’ਚ ਚਲਾਈ ਜਾ ਰਹੀ ਵਿਸ਼ੇਸ਼ ਸਰਚ ਮੁਹਿੰਮ ਬੀਤੀ ਰਾਤ ਸੁਪਰਡੈਂਟ ਜੇਲ ਇਕਬਾਲ ਸਿੰਘ ਧਾਲੀਵਾਲ ਦੀ ਨਿਗਰਾਨੀ ਹੇਠ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਸਾਂਝੇ ਤੌਰ ’ਤੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾਈ ਗਈ ਸੀ, ਜਿਸ ਦੌਰਾਨ ਚੱਪੇ-ਚੱਪੇ ਦੀ ਤਲਾਸ਼ੀ ਲਈ ਗਈ ਅਤੇ ਕੈਦੀਆਂ ਦੇ ਸਾਮਾਨ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਸੁਰੱਖਿਆ ਟੀਮਾਂ ਨੇ 6 ਮੋਬਾਈਲ ਫੋਨ, 5 ਸਿਮ ਕਾਰਡ ਅਤੇ ਹੋਰ ਸਾਮਾਨ ਬਰਾਮਦ ਕੀਤਾ।