ਨਵੀਂ ਦਿੱਲੀ, 4 ਅਗਸਤ (ਦਲਜੀਤ ਸਿੰਘ)- ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵਿਚਕਾਰ ਤਿੱਖੀ ਬਹਿਸ ਹੋਈ | ਇਸ ਮੌਕੇ ਰਵਨੀਤ ਸਿੰਘ ਬਿੱਟੂ ਦਾ ਹਰਸਿਮਰਤ ਕੌਰ ਬਾਦਲ ਨੂੰ ਕਹਿਣਾ ਸੀ ਕਿ ਤੁਸੀ ਬਿੱਲ ਪਾਸ ਕਰਵਾਇਆ ਹੈ ਤਾਂ ਦੂਜੇ ਪਾਸੇ ਜਵਾਬ ਵਿਚ ਹਰਸਿਮਰਤ ਕੌਰ ਬਾਦਲ ਦਾ ਕਹਿਣਾ ਸੀ ਕਿ ਤੁਹਾਡੀ ਪਾਰਟੀ ਉਸ ਸਮੇਂ ਕਿੱਥੇ ਸੀ ਜਦੋਂ ਬਿੱਲ ਪਾਸ ਹੋ ਰਹੇ ਸਨ |
ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਅਤੇ ਰਵਨੀਤ ਸਿੰਘ ਬਿੱਟੂ ਵਿਚਕਾਰ ਹੋਈ ਤਿੱਖੀ ਬਹਿਸ
