ਲੁਧਿਆਣਾ- ਲੁਧਿਆਣਾ ਤੋਂ ਵੱਡੀ ਵਾਰਦਾਤ ਸਾਹਮਣੇ ਆਈ ਹੈ। ਇੱਥੇ ਕੋਚਰ ਮਾਰਕਿਟ ਇਲਾਕੇ ‘ਚ ਇਕ ਕਾਰੋਬਾਰੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਇਹ ਵਾਰਦਾਤ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਦਫ਼ਤਰ ਦੇ ਨੇੜੇ ਵਾਪਰੀ ਹੈ।
ਫਿਲਹਾਲ ਪੁਲਸ ਘਟਨਾ ਵਾਲੀ ਥਾਂ ‘ਤੇ ਪਹੁੰਚ ਚੁੱਕੀ ਹੈ ਅਤੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਹ ਵੀ ਪਤਾ ਲੱਗਾ ਹੈ ਕਿ ਵਾਰਦਾਤ ਦੀ ਸੀ. ਸੀ. ਟੀ. ਵੀ. ਫੁਟੇਜ ਵੀ ਸਾਹਮਣੇ ਆ ਚੁੱਕੀ ਹੈ।