ਬਠਿੰਡਾ ਛਾਉਣੀ ’ਚ ਮੁੜ ਚੱਲੀ ਗੋਲੀ, ਇਕ ਹੋਰ ਫ਼ੌਜੀ ਦੀ ਮੌਤ


ਬਠਿੰਡਾ- ਬਠਿੰਡਾ ਛਾਉਣੀ ਦੇ ਅੰਦਰ ਬੁੱਧਵਾਰ ਨੂੰ ਹੋਈ 4 ਜਵਾਨਾਂ ਦੀ ਮੌਤ ਦਾ ਮਾਮਲਾ ਅਜੇ ਠੰਡਾ ਵੀ ਨਹੀਂ ਹੋਇਆ ਸੀ ਕਿ ਇਕ ਹੋਰ ਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਜਵਾਨ ਨੂੰ ਗੋਲੀ ਕਿਵੇਂ ਲੱਗੀ।

ਪੁਲਸ ਸੂਤਰਾਂ ਮੁਤਾਬਕ ਘਟਨਾ ਬੁੱਧਵਾਰ ਦੁਪਹਿਰ ਦੀ ਹੈ, ਜਦੋਂ ਡਿਊਟੀ ‘ਤੇ ਮੌਜੂਦ ਇਕ ਸਿਪਾਹੀ ਨੂੰ ਅਚਾਨਕ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਘਟਨਾ ਤੋਂ ਬਾਅਦ ਅਫਵਾਹ ਫੈਲ ਗਈ ਕਿ ਜਵਾਨ ਨੇ ਖੁਦ ਨੂੰ ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ ਹੈ ਪਰ ਪੁਲਸ ਸੂਤਰਾਂ ਦਾ ਕਹਿਣਾ ਹੈ ਕਿ ਇਹ ਜਾਂਚ ਦਾ ਵਿਸ਼ਾ ਹੈ ਕਿ ਜਵਾਨ ਨੇ ਖ਼ੁਦ ਨੂੰ ਗੋਲੀ ਮਾਰੀ ਹੈ ਜਾਂ ਉਸ ਕੋਲੋਂ ਡਿਊਟੀ ਦੌਰਾਨ ਹਥਿਆਰ ਸਾਫ਼ ਕਰਦੇ ਸਮੇਂ ਅਚਾਨਕ ਗੋਲੀ ਚੱਲੀ ਹੈ। ਉਕਤ ਘਟਨਾ ਦਾ ਮੁੱਖ ਕਾਰਨ ਪੁਲਸ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਹਾਲਾਂਕਿ ਪੰਜਾਬ ਪੁਲਸ ਦੇ ਕਿਸੇ ਵੀ ਅਧਿਕਾਰੀ ਨੇ ਉਕਤ ਘਟਨਾ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ।

Leave a Reply

Your email address will not be published. Required fields are marked *