ਜਲੰਧਰ : ਜਲੰਧਰ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੂੰ ਉਸ ਵੇਲੇ ਵੱਡਾ ਝਟਕਾ ਲੱਗਾ, ਜਦੋਂ ਪਾਰਟੀ ਦੇ ਸੀਨੀਅਰ ਆਗੂ ਮੋਹਿੰਦਰ ਭਗਤ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ। ਮੋਹਿੰਦਰ ਭਗਤ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਪਾਰਟੀ ‘ਚ ਸ਼ਾਮਲ ਕਰਵਾਇਆ ਹੈ।
ਦੱਸਣਯੋਗ ਹੈ ਕਿ ਜਲੰਧਰ ਲੋਕ ਸਭਾ ਸੀਟ ‘ਤੇ 10 ਮਈ ਨੂੰ ਹੋਣ ਵਾਲੀ ਜ਼ਿਮਨੀ ਚੋਣ ਨੂੰ ਲੈ ਕੇ ਸਿਆਸਤ ਪੂਰੀ ਤਰ੍ਹਾਂ ਭਖ ਗਈ ਹੈ। ਇਸ ਦੇ ਨਾਲ ਹੀ ਸਿਆਸੀ ਪਾਰਟੀਆਂ ਦੇ ਆਗੂਆਂ ਵੱਲੋਂ ਦਲ-ਬਦਲੂ ਦਾ ਸਿਲਸਿਲਾ ਵੀ ਜਾਰੀ ਹੈ।
ਇਸੇ ਤਰ੍ਹਾਂ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਵਿਧਾਇਕ ਸੁਸ਼ੀਲ ਰਿੰਕੂ ਵੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਦੇ ਬਾਅਦ ਕਰਤਾਰਪੁਰ ਤੋਂ ਸਾਬਕਾ ਕਾਂਗਰਸੀ ਵਿਧਾਇਕ ਸੰਤੋਖ ਸਿੰਘ ਚੌਧਰੀ ਦੇ ਭਤੀਜੇ ਸੁਰਿੰਦਰ ਸਿੰਘ ਚੌਧਰੀ ਵੀ ਕਾਂਗਰਸ ਦਾ ਪੱਲਾ ਛੱਡ ਕੇ ‘ਆਪ’ ਵਿਚ ਸ਼ਾਮਲ ਹੋ ਗਏ।
ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸੀਨੀਅਰ ਆਗੂ ਮੋਹਿੰਦਰ ਭਗਤ AAP ‘ਚ ਸ਼ਾਮਲ
