ਸੀਨੀਅਰ ਅਕਾਲੀ ਆਗੂ ਚਰਨਜੀਤ ਸਿੰਘ ਅਟਵਾਲ ਨੇ ਦਿੱਤਾ ਅਸਤੀਫ਼ਾ


ਲੁਧਿਆਣਾ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ਅਤੇ ਲੋਕ ਸਭਾ ਦੇ ਸਾਬਕਾ ਸਪੀਕਰ ਚਰਨਜੀਤ ਸਿੰਘ ਅਟਵਾਲ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਅਸਤੀਫ਼ੇ ਦੀ ਕਾਪੀ ਪਾਰਟੀ ਪ੍ਰਧਾਨ ਨੂੰ ਭੇਜ ਦਿੱਤੀ ਹੈ।
ਦੱਸਣਯੋਗ ਹੈ ਕਿ ਚਰਨਜੀਤ ਸਿੰਘ ਅਟਵਾਲ 2 ਵਾਰ ਐੱਮ. ਪੀ. ਅਤੇ ਤਿੰਨ ਵਾਰ ਦੇ ਵਿਧਾਇਕ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ 2 ਵਾਰ ਸਪੀਕਰ ਅਤੇ ਇਕ ਵਾਰ ਡਿਪਟੀ ਸਪੀਕਰ ਰਹਿ ਚੁੱਕੇ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਚਰਨਜੀਤ ਸਿੰਘ ਅਟਵਾਲ ਦੇ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਵੱਜੋਂ ਖੜ੍ਹੇ ਹੋਏ ਹਨ।

ਉਹ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਹਨ। ਇਹ ਚਰਚਾਵਾਂ ਵੀ ਚੱਲ ਰਹੀਆਂ ਸਨ ਕਿ ਚਰਨਜੀਤ ਸਿੰਘ ਅਟਵਾਲ ਆਪਣੇ ਪੁੱਤਰ ਦੇ ਪ੍ਰਚਾਰ ਲਈ ਜਲੰਧਰ ਪੁੱਜਣਗੇ ਜਾਂ ਨਹੀਂ ਕਿਉਂਕਿ ਉਨ੍ਹਾਂ ਨੇ ਅਕਾਲੀ ਦਲ ਤੋਂ ਅਸਤੀਫ਼ਾ ਨਹੀਂ ਦਿੱਤਾ ਸੀ।

Leave a Reply

Your email address will not be published. Required fields are marked *