ਅੰਮ੍ਰਿਤਸਰ- ਅੰਮ੍ਰਿਤਸਰ ਦੇ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਬੀਤੇ ਦਿਨ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅਧਿਕਾਰੀਆਂ ਵੱਲੋਂ ਲੰਡਨ ਜਾਣ ਤੋਂ ਰੋਕ ਦਿੱਤਾ ਗਿਆ ਸੀ ਜਿਸ ਨੂੰ ਲੈ ਕੇ ਅੱਜ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਜਥੇਦਾਰ ਨੇ ਕਿਹਾ ਕਿ ਪੁਲਸ ਪਹਿਲਾਂ ਹੀ ਅਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਉਸਦੀ ਪਤਨੀ ਕੋਲੋਂ ਪੁੱਛਗਿੱਛ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਿਰਨਦੀਪ ਕੌਰ ‘ਤੇ ਕੋਈ ਐੱਫ. ਆਈ. ਆਰ. ਵੀ ਦਰਜ ਨਹੀਂ ਹੈ ਅਤੇ ਉਹ ਬ੍ਰਿਟਿਸ਼ ਨਾਗਰਿਕ ਹੈ। ਬ੍ਰਿਟੇਨ (ਯੂਕੇ) ‘ਚ ਉਸ ਦਾ ਘਰ ਹੈ। ਜੇਕਰ ਕਿਰਨਦੀਪ ਕੌਰ ਆਪਣੇ ਘਰ ਜਾਣਾ ਚਾਹੁੰਦੀ ਹੈ ਤਾਂ ਉਸ ਨੂੰ ਕਿਵੇਂ ਰੋਕਿਆ ਜਾ ਸਕਦਾ ਹੈ। ਉਸ ਨੂੰ ਰੋਕਣਾ ਠੀਕ ਨਹੀਂ ਹੈ। ਜਥੇਦਾਰ ਨੇ ਕਿਹਾ ਹੈ ਕਿ ਪਤਾ ਨਹੀਂ ਕਿਉਂ ਸਰਕਾਰ ਇਸ ਤਰਾਂ ਦਾ ਮਾਹੌਲ ਸਿਰਜ ਰਹੀ ਹੈ।
ਅੰਮ੍ਰਿਤਪਾਲ ਦੀ ਪਤਨੀ ਨੂੰ ਹਵਾਈ ਅੱਡੇ ‘ਤੇ ਰੋਕਣ ਦੇ ਮਾਮਲੇ ‘ਚ ਜਥੇਦਾਰ ਹਰਪ੍ਰੀਤ ਸਿੰਘ ਦਾ ਬਿਆਨ
