ਪ੍ਰਸ਼ਾਂਤ ਕਿਸ਼ੋਰ ਨੇ ਮੁੱਖ ਮੰਤਰੀ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

parsant/nawanpunjab.com

ਚੰਡੀਗੜ੍ਹ, 5 ਅਗਸਤ (ਦਲਜੀਤ ਸਿੰਘ)- ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਸਲਾਹਕਾਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਏ. ਐਨ. ਆਈ. ਦੀ ਖ਼ਬਰ ਮੁਤਾਬਕ ਪ੍ਰਸ਼ਾਂਤ ਕਿਸ਼ੋਰ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਲਿਿਖਆ ਹੈ ਕਿ ਮੈਂ ਜਨਤਕ ਜੀਵਨ ‘ਚ ਸਰਗਰਮ ਸਿਆਸਤ ਤੋਂ ਅਸਥਾਈ ਤੌਰ ‘ਤੇ ਬ੍ਰੇਕ ਲੈਣੀ ਚਾਹੁੰਦਾ ਹਾਂ।

ਇਸ ਲਈ ਮੈਂ ਤੁਹਾਡੇ ਮੁੱਖ ਸਲਾਹਕਾਰ ਦੇ ਅਹੁਦੇ ਦੀ ਜ਼ਿੰਮੇਵਾਰੀ ਨਹੀਂ ਸੰਭਾਲ ਸਕਦਾ। ਇਸ ਲਈ ਮੈਂ ਤੁਹਾਨੂੰ ਅਪੀਲ ਕਰਦਾ ਹਾਂ ਕਿ ਮੈਨੂੰ ਇਸ ਅਹੁਦੇ ਤੋਂ ਮੁਕਤ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਅਸਤੀਫ਼ਾ ਉਸ ਸਮੇਂ ਦਿੱਤਾ ਹੈ, ਜਦੋਂ ਪੰਜਾਬ ‘ਚ ਅਗਲੇ ਸਾਲ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

Leave a Reply

Your email address will not be published. Required fields are marked *