ਚੰਡੀਗੜ੍ਹ : ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਕਹੇ ਜਾਣ ਵਾਲੇ ਅਤੇ ਪੰਥਕ ਸਿਅਸਤ ਦਾ ਧੁਰਾ ਮੰਨੇ ਗਏ ਸਰਦਾਰ ਪ੍ਰਕਾਸ਼ ਸਿੰਘ ਬਾਦਲ ਦਾ ਮੰਗਲਵਾਰ ਨੂੰ ਦਿਹਾਂਤ ਹੋ ਗਿਆ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਦਰਸ਼ਨਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਚੰਡੀਗੜ੍ਹ ਸਥਿਤ ਦਫਤਰ ਵਿਚ ਰਖਿਆ ਗਿਆ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾਂਜਲੀ ਦੇਣ ਲਈ ਦੇਸ਼ ਦੇ ਪ੍ਰਧਾਨ ਨਰਿੰਦਰ ਮੋਦੀ ਚੰਡੀਗੜ੍ਹ ਪਹੁੰਚੇ ਅਤੇ ਸਾਬਕਾ ਮੁੱਖ ਮੰਤਰੀ ਦੀ ਮ੍ਰਿਤਕ ਦੇਹ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਪ੍ਰਕਾਸ਼ ਸਿੰਘ ਬਾਦਲ ਦੇ ਅੰਤਿਮ ਦਰਸ਼ਨਾਂ ਲਈ ਪਹੁੰਚੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਦਿੱਤੀ ਸ਼ਰਧਾਂਜਲੀ
