ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ 25 ਅਪ੍ਰੈਲ ਨੂੰ ਦਿਹਾਂਤ ਹੋ ਹੋ ਗਿਆ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਉਨ੍ਹਾਂ ਵੱਲੋਂ ਲਗਾਏ ਗਏ ਕਿੰਨੂਆਂ ਦੇ ਜੱਦੀ ਬਾਗ ਵਿਚ ਕੀਤਾ ਜਾ ਰਿਹਾ ਹੈ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਯਾਤਰਾ ਸ਼ੁਰੂ ਹੋ ਗਈ ਹੈ।
ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਅੰਤਿਮ ਸੰਸਕਾਰ ਲਈ ਲਿਜਾਇਆ ਜਾ ਰਿਹਾ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ‘ਚ ਵੱਡੀ ਗਿਣਤੀ ‘ਚ ਲੋਕ ਨਾਲ ਚੱਲ ਰਹੇ ਹਨ। ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅੰਤਿਮ ਵਿਦਾਈਗੀ ਮੌਕੇ ਸ਼ਰਧਾਜਲੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪਹੁੰਚੇ ਹਨ।
ਪਰਿਵਾਰ ਮੈਂਬਰਾਂ ਸਮੇਤ ਹਰ ਸ਼ਖ਼ਸ ਦੀ ਅੱਖ ਨਮ ਵਿਖਾਈ ਦੇ ਰਹੀ ਹੈ। ਰਿਸ਼ਤੇਦਾਰਾਂ ਵੱਲੋਂ ਉਨ੍ਹਾਂ ਨੂੰ ਹੌਂਸਲਾ ਦਿੱਤਾ ਜਾ ਰਿਹਾ ਹੈ। ਸੁਖਬੀਰ ਬਾਦਲ ਦੀਆਂ ਅੱਖਾਂ ਵੀ ਹੰਝੂਆਂ ਨਾਲ ਭਿੱਜੀਆਂ ਵਿਖਾਈ ਦਿੱਤੀਆਂ। ਇਸ ਮੌਕੇ ਵੱਖ-ਵੱਖ ਸਿਆਸੀ ਆਗੂ ਅਤੇ ਹੋਰ ਸ਼ਖ਼ਸੀਅਤਾਂ ਵੀ ਪੁੱਜੀਆਂ ਹੋਈਆਂ ਹਨ।