ਚੰਡੀਗੜ੍ਹ- ਪੰਜਾਬ ਸਰਕਾਰ ਵੱਲੋਂ 1 ਮਈ ਦਿਨ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਵੱਲੋਂ ਇਹ ਐਲਾਨ ਮਈ ਦਿਵਸ (ਮਜ਼ਦੂਰ ਦਿਵਸ) ਦੇ ਮੱਦੇਨਜ਼ਰ ਕੀਤਾ ਗਿਆ ਹੈ।
ਇਸ ਨੂੰ ਮੁੱਖ ਰੱਖਦਿਆਂ 1 ਮਈ ਨੂੰ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ ਅਤੇ ਸਰਕਾਰੀ ਵਿੱਦਿਅਕ ਅਦਾਰੇ ਬੰਦ ਰਹਿਣਗੇ। ਇਸ ਬਾਰੇ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਵੱਲੋਂ ਨੋਟੀਫਿਕੇਸ਼ਨ ਕਰਕੇ ਜਾਣਕਾਰੀ ਦਿੱਤੀ ਗਈ ਹੈ।