ਜਲੰਧਰ- ਜਲੰਧਰ ਲੋਕ ਸਭਾ ਸੀਟ ‘ਤੇ ਹੋ ਰਹੀ ਉਪ-ਚੋਣ ਲਈ 10 ਮਈ ਨੂੰ ਪੋਲਿੰਗ ਹੋਣ ਜਾ ਰਹੀ ਹੈ। ਪੋਲਿੰਗ ਦੀ ਤਾਰੀਖ਼ ਨੇੜੇ ਆਉਂਦੇ ਹੀ ਸਿਆਸੀ ਸਰਗਰਮੀਆਂ ਅਤੇ ਚੋਣ ਪ੍ਰਚਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸੇ ਕੜੀ ਤਹਿਤ ‘ਆਪ’ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 6 ਮਈ ਨੂੰ ਜਲੰਧਰ ਪਹੁੰਚ ਰਹੇ ਹਨ। ਉਹ ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਪੱਖ ਵਿਚ ਜਲੰਧਰ ‘ਚ 2 ਦਿਨ ਰੋਡ ਸ਼ੋਅ ਅਤੇ ਰੈਲੀ ਕਰਨਗੇ।
ਲੋਕ ਸਭਾ ਜ਼ਿਮਨੀ ਚੋਣ: ਜਲੰਧਰ ‘ਚ 6 ਮਈ ਨੂੰ ਰੋਡ ਸ਼ੋਅ ਕਰਨਗੇ ਅਰਵਿੰਦ ਕੇਜਰੀਵਾਲ
