ਚੰਡੀਗੜ੍ਹ – ਸਿੱਖਿਆ ਵਿਭਾਗ ਚੰਡੀਗੜ੍ਹ ਵਲੋਂ ਸਮੇਂ ਸਿਰ ਭਰਤੀ ਨਾ ਕੀਤੇ ਜਾਣ ਕਾਰਨ ਅਧਿਆਪਕਾਂ ਦੇ 1082 ਅਹੁਦੇ ਖ਼ਤਮ ਹੋ ਗਏ। ਇਸ ਕਾਰਨ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀ ਕਮੀ ਹੋ ਗਈ। ਉੱਥੇ ਹੀ ਕੇਂਦਰ ਸਰਕਾਰ ਵਲੋਂ ਮਨਜ਼ੂਰ ਅਹੁਦਿਆਂ ਦੀ ਗਿਣਤੀ ਵੀ ਘੱਟ ਹੋ ਗਈ। ਇਹ ਅਹੁਦੇ, ਜੋ ਸਿੱਖਿਆ ਵਿਭਾਗ ਦੀ ਕਥਿਤ ਗਲਤੀ ਕਾਰਨ ਖ਼ਤਮ ਹੋ ਗਏ ਸਨ, ’ਤੇ ਲਗਭਗ ਪੰਜ ਸਾਲ ਤੋਂ ਜ਼ਿਆਦਾ ਸਮੇਂ ਤੋਂ ਰੈਗੂਲਰ ਭਰਤੀ ਨਹੀਂ ਹੋ ਸਕੀ ਸੀ। ਹੁਣ ਲਗਭਗ ਚਾਰ ਸਾਲ ਬਾਅਦ ਸਿੱਖਿਆ ਵਿਭਾਗ ਦੀ ਨੀਂਦ ਖੁੱਲ੍ਹੀ ਅਤੇ ਅਧਿਆਪਕਾਂ ਦੀ ਕਮੀ ਨੂੰ ਪੂਰਾ ਕਰਨ ਸਬੰਧੀ ਕੰਮ ਸ਼ੁਰੂ ਕੀਤਾ ਗਿਆ ਹੈ। ਵਿਭਾਗ ਵਲੋਂ ਲਗਭਗ ਚਾਰ ਸਾਲ ਬਾਅਦ ਅਧਿਆਪਕਾਂ ਦੀ ਰੈਗੂਲਰ ਭਰਤੀ ਕੀਤੇ ਜਾਣ ਸਬੰਧੀ ਪ੍ਰਕਿਰਿਆ ਛੇਤੀ ਹੀ ਸ਼ੁਰੂ ਕੀਤੀ ਜਾ ਸਕਦੀ ਹੈ। ਅਜਿਹਾ ਮੰਨਿਆ ਜਾ ਰਿਹਾ ਹੈ ਕਿ ਵਿਭਾਗ ਨੋਟੀਫਿਕੇਸ਼ਨ ਜਾਰੀ ਕਰਨ ਸਬੰਧੀ ਤਿਆਰੀ ਕਰ ਰਿਹਾ ਹੈ।