ਲੁਧਿਆਣਾ- ਸਥਾਨਕ ਤਾਜਪੁਰ ਰੋਡ ਦੀ ਸੈਂਟਰਲ ਜੇਲ੍ਹ ਤੋਂ ਇਕ ਹਵਾਲਾਤੀ ਦੇ ਫ਼ਰਾਰ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ‘ਚ ਹਫੜਾ-ਦਫੜੀ ਮਚ ਗਈ ਹੈ ਅਤੇ ਅਧਿਕਾਰੀਆਂ ਨੂੰ ਹੱਥਾਂ-ਪੈਰਾਂ ਦੀ ਪੈ ਗਈ ਹੈ।
ਮਿਲੀ ਜਾਣਕਾਰੀ ਮੁਤਾਬਕ ਫ਼ਰਾਰ ਹੋਇਆ ਹਵਾਲਾਤੀ ਰਮਨ ਪੁੱਤਰ ਕ੍ਰਿਸ਼ਨ ਲਾਲ ਨਸ਼ਾ ਤਸਕਰੀ ਦੇ ਮਾਮਲੇ ‘ਚ ਜੇਲ੍ਹ ‘ਚ ਬੰਦ ਸੀ। ਫਿਲਹਾਲ ਇਸ ਘਟਨਾ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਵੱਲੋਂ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
ਇਸ ਦੀ ਸੂਚਨਾ ਚੰਡੀਗੜ੍ਹ ਦੇ ਜੇਲ੍ਹ ਅਧਿਕਾਰੀਆਂ ਨੂੰ ਵੀ ਦੇ ਦਿੱਤੀ ਗਈ ਹੈ।
ਲੁਧਿਆਣਾ ਦੀ ਕੇਂਦਰੀ ਜੇਲ੍ਹ ਫਿਰ ਸੁਰਖੀਆਂ ‘ਚ, ਜੇਲ੍ਹ ਪ੍ਰਸ਼ਾਸਨ ਨੂੰ ਪੈ ਗਈਆਂ ਭਾਜੜਾਂ
